ਡਿਪਟੀ ਕਮਿਸ਼ਨਰ ਨੇ ਤਿਆਰੀਆਂ ਲਈ ਕੀਤੀ ਬੈਠਕ
ਫਾਜਿ਼ਲਕਾ, 5 ਫਰਵਰੀ 2024
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਗਲਵਾਰ ਤੋਂ ਸ਼ੁਰੂ ਕੀਤੀ ਜਾ ਰਹੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਇੱਥੇ ਬੈਠਕ ਕੀਤੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਹਰ ਰੋਜ ਹਰੇਕ ਸਬ ਡਵੀਜਨ ਵਿਚ 4 ਪਿੰਡਾਂ ਵਿਚ ਲੋਕ ਸੁਵਿਧਾ ਕੇਂਪ ਲਗਾਏ ਜਾਣਗੇ ਜਿੱਥੇ ਸਰਕਾਰ ਦੀਆਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਸਰਕਾਰੀ ਸੇਵਾਵਾਂ ਮੌਕੇ ਤੇ ਹੀ ਮੁਹਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਭਾਗ ਇਸ ਮੁਹਿੰਮ ਨੂੰ ਪੂਰੀ ਤਨਦੇਹੀ ਨਾਲ ਪੂਰਾ ਕਰਨ ਤਾਂ ਜੋ ਇਸ ਦੋਰਾਨ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਨ੍ਹਾਂ ਕੈਂਪਾਂ ਵਿਚ ਲੋਕਾਂ ਦੀਆਂ ਸਿਕਾਇਤਾਂ ਵੀ ਸੁਣੀਆਂ ਜਾਣਗੀਆਂ ਅਤੇ ਸਿ਼ਕਾਇਤਾਂ ਦੇ ਸਮਾਂਬੱਧ ਹੱਲ ਲਈ ਯਤਨ ਕੀਤੇ ਜਾਣਗੇ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅਪੀਲ ਕੀਤੀ ਕਿ ਸਮੂਹ ਇਲਾਕਾ ਵਾਸੀ ਆਪਣੇ ਪਿੰਡ ਨੇੜੇ ਲੱਗਣ ਵਾਲੇ ਕੈਂਪ ਵਿਚ ਵੱਡੀ ਗਿਣਤੀ ਵਿਚ ਪੁੱਜ ਕੇ ਇਸ ਸਕੀਮ ਦਾ ਲਾਭ ਲੈਣ ਅਤੇ ਸਰਕਾਰੀ ਸਕੀਮਾਂ ਦਾ ਮੌਕੇ ਤੇ ਹੀ ਲਾਭ ਪ੍ਰਾਪਤ ਕਰਨ। ਇਸ ਮੁਹਿੰਮ ਤਹਿਤ ਮੌਕੇ ਤੇ ਹੀ ਵੱਖ ਵੱਖ ਸਰਟੀਫਕੇਟ ਬਣਾ ਕੇ ਦਿੱਤੇ ਜਾਣਗੇ ਅਤੇ ਸਰਕਾਰੀ ਸਕੀਮਾਂ ਦਾ ਲਾਭ ਮਿਲੇਗਾ।
ਬੈਠਕ ਵਿਚ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਕਮ ਸੀਜੀਐਮ ਅਮਨਦੀਪ ਸਿੰਘ ਨੇ ਵੀ ਸਿ਼ਰਕਤ ਕੀਤੀ ਅਤੇ ਦੱਸਿਆ ਕਿ ਇੰਨ੍ਹਾਂ ਕੈਂਪਾਂ ਵਿਚ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਟੀਮ ਵੀ ਹਾਜਰ ਰਹੇਗੀ ਜੋ ਕਿ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕਰੇਗੀ।