ਰਾਜ ਸਰਕਾਰ ਨੇ ਔਰਤਾਂ ਦੇ ਸ਼ਕਤੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ – ਵਿਧਾਇਕ ਫ਼ਤਹਿ ਬਾਜਵਾ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਸਰਕਾਰੀ ਨੌਕਰੀਆਂ ਵਿਚ ਔਰਤਾਂ ਲਈ 33 ਫੀਸਦ ਰਾਖਵਾਂਕਰਨ ਅਤੇ ਸਥਾਨਕ ਸਰਕਾਰਾਂ ਤੇ ਪੰਚਾਇਤੀ ਚੋਣਾਂ ਵਿਚ ਔਰਤਾਂ ਦਾ 50 ਫੀਸਦ ਰਾਖਵਾਂਕਰਨ ਮਿਸਾਲੀ ਫੈਸਲੇ – ਬਾਜਵਾ
ਬਟਾਲਾ, 16 ਅਗਸਤ 2021 ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਔਰਤਾਂ ਦੇ ਸ਼ਕਤੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਸਦਕਾ ਔਰਤਾਂ ਲਈ ਅੱਗੇ ਵੱਧਣ ਦੇ ਨਵੇਂ ਮੌਕੇ ਪੈਦਾ ਹੋਏ ਹਨ। ਇਹ ਪ੍ਰਗਟਾਵਾ ਕਰਦਿਆਂ ਕਾਦੀਆਂ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀਆਂ ਵਿਚ ਔਰਤਾਂ ਲਈ 33 ਫੀਸਦ ਰਾਖਵਾਂਕਰਨ ਕਰਕੇ ਔਰਤਾਂ ਨੂੰ ਵੱਡੀ ਸਹੂਲਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸਥਾਨਕ ਸਰਕਾਰਾਂ ਅਤੇ ਪੰਚਾਇਤੀ ਚੋਣਾਂ ਵਿਚ ਔਰਤਾਂ ਦਾ 50 ਫੀਸਦ ਰਾਖਵਾਂਕਰਨ ਕਰਕੇ ਪੂਰੇ ਮੁਲਖ ਵਿੱਚ ਮਹਿਲਾ ਸ਼ਕਤੀਕਰਨ ਦੀ ਉਦਾਹਰਨ ਸਥਾਪਤ ਕੀਤੀ ਹੈ।
ਵਿਧਾਇਕ ਸ. ਫ਼ਤਹਿ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਾਜ ਦੀਆਂ ਸਾਰੀਆਂ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤਹਿਤ ਔਰਤਾਂ ਨੂੰ ਮੁਫ਼ਤ ਸੈਨੇਟਰੀ ਪੇਡ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਨੂੰ ਵਿੱਤੀ ਮਦਦ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਬੁਢਾਪਾ, ਵਿਧਵਾ ਅਤੇ ਆਸ਼ਰਿਤ ਪੈਨਸ਼ਨ ਦੁਗਣੀ ਕਰ ਦਿੱਤੀ ਗਈ ਹੈ ਅਤੇ ਚੱਲ ਰਹੇ ਅਗਸਤ ਮਹੀਨੇ ਵਿੱਚ ਸਾਰੇ ਲਾਭਪਾਤਰੀਆਂ ਨੂੰ ਵਧੀ ਹੋਈ ਡਬਲ ਪੈਨਸ਼ਨ 1500 ਰੁਪਏ ਦਿੱਤੀ ਗਈ ਹੈ।
ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਮਾਸਿਕ ਪੈਨਸਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁੱਗਣੀ) ਕਰਨ ਦੇ ਮੱਦੇਨਜਰ ਰਾਜ ਸਰਕਾਰ ਵੱਲੋਂ ਸਾਲ 2021-22 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਸਾਲ 2020-21 ਦੇ 2,320 ਕਰੋੜ ਰੁਪਏ ਦੇ ਬਜਟਰੀ ਖਰਚਿਆਂ ਦੇ ਮੁਕਾਬਲੇ 72 ਫੀਸਦੀ ਵਾਧਾ ਦਰਸਾਉਂਦਾ ਹੈ। ਉਨਾਂ ਦੱਸਿਆ ਕਿ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ 17,64,909 ਬਜੁਰਗਾਂ, 4,90,539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਦਿਵਿਆਂਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਦੁੱਗਣੀ ਪੈਨਸ਼ਨ ਦਾ ਲਾਭ ਮਿਲੇਗਾ।

Spread the love