ਰੋਜ਼ਗਾਰ ਬਿਊਰੋ ਵੱਲੋਂ ਕੀਤਾ ਗਿਆ ਨਵਾਂ ਉਪਰਾਲਾ, ਆਨ-ਲਾਈਨ ਕਲਾਸਾਂ ਲਈ ਨੌਜਵਾਨ ਵੱਧ ਤੋਂ ਵੱਧ ਰਜਿਸਟਰ ਕਰਨ: ਮੂਧਲ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ
ਅੰਮ੍ਰਿਤਸਰ 11 ਮਈ , 2021  ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸ਼ੁਰੂ ਕੀਤਾ ਗਿਆ ਨਵਾਂ ਉਪਰਾਲਾ, ਜਿਸ ਅਧੀਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮਿ੍ਰਤਸਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ https://tinyurl.com/8vumnd34 ਲਿੰਕ ਉਪਰ ਆਪਣਾ ਨਾਮ ਰਜਿਸਟਰ ਕਰਨ ਉਪਰੰਤ ਫ੍ਰੀ ਆਨ-ਲਾਈਨ ਟ੍ਰੇਨਿੰਗ ਦਿੱਤੀ ਜਾ ਸਕੇਗੀ। ਇਸ ਮੁਹਿੰਮ ਅਧੀਨ ਅੰਮਿ੍ਰਤਸਰ ਜ਼ਿਲੇ ਵਿੱਚ ਘੱਟੋ-ਘੱਟ 6 ਹਜ਼ਾਰ ਨੌਜਵਾਨਾਂ ਨੂੰ ਰਜਿਸਟਰ ਕਰਵਾਇਆ ਜਾਣਾ ਹੈ ਤਾਂ ਜੋ ਉਹਨਾਂ ਨੂੰ ਸਰਕਾਰੀ ਨੌਕਰੀ ਦੀ ਪ੍ਰੀਖਿਆ ਪਾਸ ਕਰਨ ਦੀ ਟ੍ਰੇਨਿੰਗ ਦਿੱਤੀ ਜਾ ਸਕੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ਼੍ਰੀ ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਉੱਪਰਾਲੇ ਨਾਲ ਜੁੜ ਕੇ ਵਿਦਿਅਕ ਅਦਾਰਿਆਂ ਵੱਲੋਂ ਵੱਧ ਚੜ ਕੇ ਭਾਗ ਲਿਆ ਜਾ ਰਿਹਾ ਹੈ, ਜਿਸ ਦੇ ਅਧੀਨ ਨੌਜਵਾਨਾਂ ਨੂੰ ਇਸ ਟ੍ਰੇਨਿੰਗ ਲਈ ਰਜਿਸਟਰ ਵੀ ਕਰਵਾਇਆ ਗਿਆ ਹੈ। ਇਸ ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗ ਜਿਵੇਂ ਕਿ ਰੇਲਵੇ, ਬੈਂਕਾਂ, ਐਕਸਾਈਜ਼, ਪਟਵਾਰੀ ਅਤੇ ਰੈਵੀਨਿਊ ਆਦਿ ਵੱਲੋਂ ਕੱਢੀਆਂ ਗਈਆਂ ਸਰਕਾਰੀ ਨੌਕਰੀਆਂ ਲਈ ਤਿਆਰ ਕੀਤਾ ਜਾ ਸਕੇਗਾ। ਉਹਨਾਂ ਨੇ ਜ਼ਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਜੋ ਵੀ ਸਰਕਾਰੀ ਨੌਕਰੀ ਦੀ ਪਿ੍ਰਖਿਆ ਦੀ ਤਿਆਰੀ ਦੇ ਚਾਹਵਾਨ ਹਨ ਕਿ ਉਹ ਆਪਣੇ ਆਪ ਨੂੰ ਉਪਰ ਦਿੱਤੇ ਗਏ ਲਿੰਕ ਉੱਤੇ ਰਜਿਸਟਰ ਕਰਨ ਤਾਂ ਜੋ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ ਫ੍ਰੀ ਕੋਚਿੰਗ ਕਲਾਸਾਂ ਦਾ ਲਾਭ ਉਠਾ ਸਕਣ। ਇਸ ਸਬੰਧੀ ਹੋਰ ਜਾਣਕਾਰੀ ਲਈ ਨੋਜਵਾਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ,ਅੰਮਿ੍ਰਤਸਰ ਵਿਖੇ ਅਧਿਕਾਰੀਆਂ ਨੂੰ ਮਿਲ ਸਕਦੇ ਹਨ ਜਾਂ ਬਿਊਰੋ ਦੇ ਹੈਲਪਲਾਈਨ ਨੰਬਰ 9915789068 ਉੱਪਰ ਸੰਪਰਕ ਕਰਨ।
Spread the love