ਲੋਕ ਅਦਾਲਤ ਦਾ ਫੈਸਲਾ ਅੰਤਿਮ ਫੈਸਲਾ ਹੁੰਦਾ ਹੈ ਅਤੇ ਅਦਾਲਤ ਦੀ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ-ਸ੍ਰੀਮਤੀ ਰਮੇਸ਼ ਕੁਮਾਰੀ

RAMESH KUMARI
ਲੋਕ ਅਦਾਲਤ ਦਾ ਫੈਸਲਾ ਅੰਤਿਮ ਫੈਸਲਾ ਹੁੰਦਾ ਹੈ ਅਤੇ ਅਦਾਲਤ ਦੀ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ-ਸ੍ਰੀਮਤੀ ਰਮੇਸ਼ ਕੁਮਾਰੀ, ਮਾਣਯੋਗ ਜ਼ਿਲ੍ਹਾ ਅਤੇ ਸ਼ੈਸਨ ਜੱਜ, ਗੁਰਦਾਸਪੁਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਕੌਮੀ ਲੋਕ ਅਦਾਲਤ 11 ਸਤੰਬਰ ਨੂੰ ਲੱਗੇਗੀ- ਮਾਣਯੋਗ ਜ਼ਿਲ੍ਹਾ ਅਤੇ ਸ਼ੈਸਨ ਜੱਜ, ਗੁਰਦਾਸਪੁਰ
ਗੁਰਦਾਸਪੁਰ, 7 ਸਤੰਬਰ 2021 ਸ੍ਰੀਮਤੀ ਰਮੇਸ਼ ਕੁਮਾਰੀ ਮਾਣਯੋਗ ਜ਼ਿਲਾ ਅਤੇ ਸ਼ੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ 11 ਸਤੰਬਰ, ਦਿਨ ਸਨਿਚਰਵਾਰ ਨੂੰ ਸਥਾਨਕ ਕਚਹਿਰੀ ਗੁਰਦਾਸਪੁਰ ਅਤੇ ਬਟਾਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਰਮੇਸ਼ ਕੁਮਾਰੀ ਮਾਣਯੋਗ ਜ਼ਿਲਾ ਅਤੇ ਸ਼ੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਜਿਵੇਂ ਕਿ ਕਰੀਮੀਨਲ ਕੰਪਾਊਂਡਬਲ ਕੇਸ, ਬੈਂਕ ਰਿਕਰਵਰੀ ਕੇਸ, ਐਮਏਸੀਟੀ ਕੇਸ, ਮੈਟਰੀਮੋਨੀਅਲ, ਲੈਬਰ ਦੇ ਝਗੜੇ, ਲੈਂਡ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਪੇਅ ਅਲਾਊਂਸ, ਰੈਵਨਿਊ ਕੇਸ ( ਜ਼ਿਲਾ ਅਤੇ ਹਾਈਕੋਰਟ ਕਚਹਿਰੀਆਂ ਵਿਚ ਪੈਡਿੰਗ) ਆਦਿ ਕੇਸ ਲਗਾਏ ਗਏ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਸ਼ਨ ਕੇਸਜ਼ ਜਿਵੇਂ ਬੈਂਕ ਰਿਕਵਰੀ ਕੇਸ, ਲੈਬਰ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲ ਅਤੇ ਹੋਰ ਆਦਿ ਕੇਸ ਲਗਾਏ ਜਾ ਰਹੇ ਹਨ।
ਸ੍ਰੀਮਤੀ ਰਮੇਸ਼ ਕੁਮਾਰੀ ਮਾਣਯੋਗ ਜ਼ਿਲਾ ਅਤੇ ਸੈਸਨ ਜੱਜ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋ ਵੱਧ ਲੋਕ ਇਨਾਂ ਅਦਾਲਤਾਂ ਵਿੱਚ ਕੇਸ ਲਗਾਉਣ। ਲੋਕ ਅਦਾਲਤ ਦਾ ਫੈਸਲਾ ਅੰਤਿਮ ਫੈਸਲਾ ਹੁੰਦਾ ਹੈ ਅਤੇ ਅਦਾਲਤ ਦੀ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ। ਇਸ ਨਾਲ ਲੋਕਾਂ ਨੂੰ ਆਸਾਨੀ ਨਾਲ ਸਸਤਾ ਨਿਆਂ ਮਿਲਦਾ ਹੈ। ਇਸ ਲੋਕ ਅਦਾਲਤ ਵਿੱਚ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।
ਕੈਪਸ਼ਨ-ਸ੍ਰੀਮਤੀ ਰਮੇਸ਼ ਕੁਮਾਰੀ ਮਾਣਯੋਗ ਜ਼ਿਲਾ ਅਤੇ ਸੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ।

Spread the love