ਵਜੀਫ਼ੇ ਵਾਸਤੇ ਦਿਵਿਆਂਗ ਵਿਦਿਆਰਥੀਆਂ ਤੋਂ ਅਰਜ਼ੀਆਂ ਪ੍ਰਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ – ਸੋਨੀ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਸਰਕਾਰੀ ਪ੍ਰਾਇਮਰੀ ਸਕੂਲ ਭਰਾੜੀਵਾਲ ਨੂੰ ਸੁੰਦਰੀਕਰਨ ਲਈ ਦਿੱਤਾ 15 ਲੱਖ ਰੁਪਏ ਦਾ ਚੈਕ
ਅੰਮ੍ਰਿਤਸਰ, 10 ਸਤੰਬਰ 2021
ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਸਬੰਧੀ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਹੈ ਅਤੇ ਇਸੇ ਹੀ ਲੜੀ ਤਹਿਤ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਨੇ ਸਰਕਾਰੀ ਪ੍ਰਾਇਮਰੀ ਸਕੂਲ ਭਰਾੜੀਵਾਲ ਨੂੰ ਸਕੂਲ ਦੇ ਗਰਾਉਂਡ ਵਿੱਚ ਇੰਟਰਲਾਕ ਟਾਈਲਾਂ, ਨਵੇਂ ਬਾਥਰੂਮ ਤੇ ਕਲਾਸਰੂਮ ਅਤੇ ਪੀਣ ਵਾਲੇ ਪਾਣੀ ਦੀ ਸੁਵਿਧਾ ਲਈ 15 ਲੱਖ ਰੁਪਏ ਦਾ ਚੈਕ ਭੇਂਟ ਕਰਨ ਸਮੇਂ ਕੀਤਾ।
ਸ੍ਰੀ ਸੋਨੀ ਨੇ ਦੱਸਿਆ ਕਿ ਦਿਵਿਆਂਗ ਵਿਦਿਆਰਥੀਆਂ ਤੋਂ ਵਜੀਫ਼ੇ ਲਈ ਅਰਜ਼ੀਆਂ ਪ੍ਰਾਪਤ ਕਰਨ ਲਈ ਸਰਕਾਰ ਨੇ 2021-22 ਵਾਸਤੇ ਪੋਰਟਲ ਖੋਲ ਦਿੱਤਾ ਹੈ। ਉਨਾਂ ਕਿਹਾ ਕਿ ਦਿਵਿਆਂਗ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਦੇ ਇੰਮਪਾਵਰਮੈਂਟ ਆਫ ਪਰਸਨਜ਼ ਵਿਦ ਡਿਸਏਬਿਲਟੀਜ ਆਫ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਮੰਤਰਾਲੇ ਵੱਲੋਂ ਵਜੀਫ਼ਾ ਦਿੱਤਾ ਜਾਂਦਾ ਹੈ। ਪ੍ਰੀ-ਮੈਟਿ੍ਰਕ ਸਕਲਾਰਸ਼ਿਪ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਆਖਰੀ ਮਿਤੀ 15 ਨਵੰਬਰ ਅਤੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਆਖਰੀ ਤਰੀਕ 30 ਨਵੰਬਰ ਨਿਰਧਾਰਤ ਕੀਤੀ ਗਈ ਹੈ। ਇਸ ਵਜੀਫ਼ੇ ਲਈ ਦਿਵਿਆਂਗ ਵਿਦਿਆਰਥੀ ਨੈਸ਼ਨਲ ਸਕਾਲਰਸ਼ਿਪ ਪੋਰਟਲ (ਐਨ.ਐਸ.ਪੀ.) ’ਤੇ (www.scholarship.gov.in) ਆਨ ਲਾਈਨ ਅਪਲਾਈ ਕਰ ਸਕਦੇ ਹਨ। ਪੋਰਟਲ ਉਪਰ ਵਿਦਿਆਰਥੀਆਂ ਵੱਲੋਂ ਪ੍ਰਾਪਤ ਅਰਜ਼ੀਆਂ ਦੀ ਸਕੂਲ/ਕਾਲਜ ਦੇ ਮੁਖੀ ਪੜਤਾਲ ਕਰਨਗੇ। ਸਕੂਲ/ ਕਾਲਜ ਵੱਲੋਂ ਵੈਰੀਫਾਈ ਕੀਤੀਆਂ ਅਰਜ਼ੀਆਂ ਨੂੰ ਸੂਬਾ ਪੱਧਰ ’ਤੇ ਨੋਡਲ ਅਫ਼ਸਰ ਵੈਰੀਫਾਈ ਕਰੇਗਾ। ਯੋਗ ਉਮੀਦਵਾਰਾਂ ਨੂੰ ਭਾਰਤ ਸਰਕਾਰ ਵੱਲੋਂ ਉਨਾਂ ਦੇ ਬੈਂਕ ਖਾਤਿਆਂ ਵਿੱਚ ਵਜ਼ੀਫਾ ਭੇਜਿਆ ਜਾਵੇਗਾ। ਉਨਾਂ ਕਿਹਾ ਕਿ ਵੱਧ ਤੋਂ ਵੱਧ ਦਿਵਿਆਂਗ ਵਿਦਿਆਰਥੀਆਂ ਦਾ ਇਸ ਵਜੀਫ਼ੇ ਲਈ ਅਪਲਾਈ ਕਰਨ ਵਾਸਤੇ ਯਕੀਨੀ ਬਨਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਸਾਰੇ ਵਿਦਿਆਰਥੀ ਇਸ ਦਾ ਲਾਭ ਪ੍ਰਾਪਤ ਕਰ ਸਕਣ।
ਇਸ ਮੌਕੇ ਸ੍ਰੀ ਸੋਨੀ ਵਲੋਂ ਭਰਾੜੀਵਾਲ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਮਿੱਥੇ ਸਮੇਂ ਅੰਦਰ ਸਾਰੇ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸ੍ਰੀ ਪਰਮਜੀਤ ਸਿੰਘ ਚੋਪੜਾ, ਹੈਡ ਟੀਚਰ ਹਰਮਨਦੀਪ ਸਿੰਘ, ਸੁਖਵਿੰਦਰ ਕੌਰ, ਧਰਮਿੰਦਰ ਸਿੰਘ, ਮਮਤਾ ਰਾਣੀ, ਸਮਰਾ ਪਰਿਵਾਰ ਵੀ ਹਾਜ਼ਰ ਸਨ।
ਕੈਪਸ਼ਨ : ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਸਰਕਾਰੀ ਪ੍ਰਾਇਮਰੀ ਸਕੂਲ ਭਰਾੜੀਵਾਲ ਨੂੰ 15 ਲੱਖ ਰੁਪਏ ਦਾ ਚੈਕ ਦਿੰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਕੌਂਸਲਰ ਵਿਕਾਸ ਸੋਨੀ
ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਭਰਾੜੀਵਾਲ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਂਦੇ ਹੋਏ। ਨਾਲ ਨਜ਼ਰ ਆ ਰਹੇ ਹਨ ਕੌਂਸਲਰ ਵਿਕਾਸ ਸੋਨੀ

Spread the love