ਵੀਜ਼ਾ ਪ੍ਰਾਪਤ ਕਰਨ ਲਈ ਮੁਫ਼ਤ ਕਾਊਂਸਲਿੰਗ ਦਾ ਸੁਨਹਿਰੀ ਮੌਕਾ : ਡਿਪਟੀ ਕਮਿਸ਼ਨਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਬਰਨਾਲਾ, 9 ਜੂਨ 2021
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਵਿਦੇਸ਼ ਸਟੱਡੀ ਕਰਨ ਦੇ ਚਾਹਵਾਨ ਵਿਦਿਆਰਥੀਆਂ/ ਨੌਜਵਾਨਾਂ ਦੀ ਸਹੂਲਤ ਲਈ ਵਿਦੇਸ਼ ਸਟੱਡੀ ਅਤੇ ਕਾਊਂਸਲਿੰਗ ਲਈ ਪਲੇਸਮੈਂਟ ਸੈੱਲ ਸਥਾਪਤ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ/ਨੌਜਵਾਨਾਂ ਨੂੰ ਸਹੀ ਜਾਣਕਾਰੀ ਮਿਲ ਸਕੇ ਅਤੇ ਉਨ੍ਹਾਂ ਦੀ ਏਜੰਟਾਂ ਹੱਥੋਂ ਲੁੱਟ-ਖਸੁੱਟ ਨਾ ਹੋਵੇ।
ਉਨ੍ਹਾਂ ਕਿਹਾ ਕਿ ਵਿਦੇਸ਼ ਸਟੱਡੀ ਕਾਊਂਸਲਿੰਗ ਦੇ ਚਾਹਵਾਨ ਸਿਰਫ਼ ਆਈਲੇਟਸ ਪਾਸ ਨੌਜਵਾਨ ਹੀ ਲਿੰਕ https://tinyurl.com/148xbv34 ਉਪਰ ਆਪਣੀ ਰਜਿਸ਼ਟਰੇਸ਼ਨ 10 ਜੂਨ, 2021 ਤੱਕ ਕਰ ਸਕਦੇ ਹਨ ਅਤੇ ਵਿਦੇਸ਼ ਪਲੇਸਮੈਂਟ ਕਾਊਂਸਲਿੰਗ ਲਈ ਚਾਹਵਾਨ ਵਿਦਿਆਰਥੀ ਲਿੰਕ https://tinyurl.com/w9hm13kf ਉਪਰ ਆਪਣੀ ਰਜਿਸ਼ਟੇਰਸ਼ਨ 10 ਜੂਨ, 2021 ਤੱਕ ਕਰ ਸਕਦੇ ਹਨ। ਇਸ ਤੋਂ ਇਲਾਵਾ ਵਿਦਿਆਰਥੀ/ਨੌਜਵਾਨ ਦਫ਼ਤਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੂਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਆ ਕੇ ਵੀ ਸੰਪਰਕ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਇਨ ਨੰਬਰ 94170-39072 ਤੇ ਸੰਪਰਕ ਕੀਤਾ ਜਾ ਸਕਦਾ ਹੈ।

Spread the love