ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਸਬ ਜੇਲ੍ਹ ਪੱਟੀ ਵਿਖੇ ਮਨਾਇਆ ਗਿਆ ਲੀਗਲ ਸਰਵਸਿਜ਼ ਦਿਵਸ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਪੱਟੀ (ਤਰਨ ਤਾਰਨ), 09 ਨਵੰਬਰ :
ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਅਗਵਾਈ ਹੇਠ ਸਬ ਜੇਲ੍ਹ, ਪੱਟੀ ਵਿਖੇ ਨੈਸ਼ਨਲ ਲੀਗਲ ਸਰਵਸਿਸ ਦਿਨ ਮਨਾਇਆ ਗਿਆ।ਇਸ ਮੌਕੇ ਸ਼੍ਰੀ ਗੁਰਬੀਰ ਸਿੰਘ, ਸਿਵਲ ਜੱਜ (ਸੀਨੀ.ਡਵੀ.)/ਸੀ.ਜੇ.ਐਮ-ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਸ਼੍ਰੀ ਰਾਜੇਸ਼ ਆਹਲੂਵਾਲਿਆ, ਚੀਫ ਜੂਡੀਸ਼ਿਅਲ ਮੈਜਿਸਟ੍ਰੇਟ, ਤਰਨ ਤਾਰਨ ਅਤੇ ਸ਼੍ਰੀ  ਵਿਜੈ ਕੁਮਾਰ,  ਸੁਪਰੀਟੈਂਡੈਂਟ, ਸਬ ਜੇਲ੍ਹ, ਪੱਟੀ ਅਤੇ ਉਥੋਂ ਦਾ ਸਟਾਫ, ਕੈਦੀ ਅਤੇ ਹਵਾਲਾਤੀ ਹਾਜ਼ਰ ਸਨ।
ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਲੀਗਲ ਸਰਵਸਿਸ ਦੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸ ਤਰ੍ਹਾਂ ਨਾਲਸਾ ਵੱਲੋਂ ਹਰ ਸਬ ਤਹਿਸੀਲ ਤੱਕ ਲੀਗਲ ਏਡ ਦੇ ਦਫਤਰ ਖੋਲੇ੍ਹ ਗਏ ਹਨ, ਜਿਸ ਕਰਕੇ ਆਮ ਜਨਤਾ ਦਾ ਮੁਫਤ ਕਾਨੂੰਨੀ ਸੇਵਾਵਾਂ ਦਾ ਲਾਭ ਲੇੈਣਾ ਆਸਾਨ ਹੋ ਗਿਆ ਹੈ। ਉਨਾਂ ਦੱਸਿਆ ਕਿ ਜਿਲੇ੍ਹ ਵਿੱਚ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਵਕੀਲ ਸਾਹਿਬਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਭੇਜ਼ ਕੇ ਸੈਮੀਨਾਰ ਵੀ ਲਗਾਏ ਜਾਂਦੇ ਹਨ, ਜਿਸ ਵਿੱਚ ਮੁਫਤ ਵਕੀਲ ਮਿਲਣ, ਮੀਡੀਏਸ਼ਨ (ਆਪਸੀ ਤਾਲਮੇਲ ਨਾਲ ਸਮਝੋਤਾ), ਸਥਾਈ ਲੋਕ ਅਦਾਲਤ, ਨੈਸ਼ਨਲ ਅਤੇ ਮਾਸਿਕ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।
ਇਸ ਤੋਂ ਇਲਾਵਾ ਸੁੁਪਰੀਮ ਕੋਰਟ ਅਤੇ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਆਪ ਜਨਤਾ ਦੀ ਸੁਵਿਧਾ ਲਈ ਚਲਾਇਆ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਹਜ਼ਾਰਾਂ ਲੋਕ ਮੁਫਤ ਵਕੀਲ ਲੈ ਚੁੱਕੇ ਹਨ। ਇਸ ਤੋਂ ਇਲਾਵਾ ਸੈਂਕੜੇ ਲੋਕ ਮੀਡੀਏਸ਼ਨ ਦੇ ਜ਼ਰੀਏ ਆਪਸੀ ਭਾਈਚਾਰੇ ਨਾਲ ਅਪਣੇ ਰੈਗੁਲਰ ਕੇਸਾਂ ਦਾ ਨਿਪਟਾਰਾ ਕਰਵਾ ਚੁੱਕੇ ਹਨ।  ਇਸ ਤੋਂ ਇਲਾਵਾ ਹੁਣ ਮਿਤੀ 12 ਦਸੰਬਰ, 2020 ਨੂੰ ਨੈਸ਼ਨਲ ਲੋਕ ਅਦਾਲਤ ਲੱਗ ਰਹੀ ਹੈ, ਜਿਸ ਵਿੱਚ ਲੋਕ ਅਪਣੇ ਕੋਰਟ ਵਿੱਚ ਚਲਦੇ ਘੱਟ ਸਜ਼ਾ ਦੇ ਅਪਰਾਧ ਵਾਲੇ ਕੇਸਾਂ, ਸਿਵਲ ਕੇਸ, ਵਿਆਹ ਦੇ ਕਾਰਨ ਕਿਸੇ ਕਿਸਮ ਦੇ ਚੱਲ ਰਹੇ ਕੇਸ, 138 ਚੈੱਕ ਬਾਊਂਸ ਦੇ ਕੇਸ ਆਦਿ ਦਾ ਨਿਪਟਾਰਾ ਕਰਵਾ ਸਕਦੇ ਹਨ।
ਇਸ ਮੌਕੇ ਉਹਨਾਂ ਜੇਲ੍ਹ ਵਿਚ ਬੰਦ ਹਵਾਲਾਤੀ ਅਤੇ ਕੈਦੀਆਂ ਦੀ ਮੁਸ਼ਕਲਾਂ ਨੂੰ ਸੁਣਿਆ ਅਤੇ ਮੌਕੇ ‘ਤੇ ਹੀ ਜੇਲ੍ਹ ਦੇ ਸੁਪਰੀਟੈਂਡੈਂਟ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ।ਉਹਨਾਂ ਕਿਹਾ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫਤਰ ਵਿਖੇ ਮਿਲਣ ਜਾਂ ਜਾਣਕਾਰੀ ਵਾਸਤੇ ਜਿਲ੍ਹਾ ਕਚਹਿਰੀ, ਤਰਨ ਤਾਰਨ ਵਿਖੇ ਦਫਤਰ ਦੇ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਅਤੇ ਵਧੇਰੇ ਜਾਣਾਕਰੀ ਵਾਸਤੇ ਟੋਲ ਫ੍ਰੀ ਨੰਬਰ 15100 ਅਤੇ 1968 ਅਤੇ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋ ਜਾਣਕਾਰੀ ਲਈ ਜਾ ਸਕਦੀ ਹੈ।
Spread the love