ਸਰਕਾਰੀ ਬਹੁਤਕਨੀਕੀ ਕਾਲਜ ਰੂਪਨਗਰ ਵਿਖੇ ਸੈਸ਼ਨ 2024-25 ਲਈ ਦਾਖਲਾ ਸ਼ੁਰੂ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਰੂਪਨਗਰ, 7 ਜੂਨ 2024
ਸਰਕਾਰੀ ਬਹੁ ਤਕਨੀਕੀ ਕਾਲਜ ਰੂਪਨਗਰ ਵਿਖੇ ਸੈਸ਼ਨ 2024-25 ਲਈ ਦਾਖਲਾ ਸ਼ੁਰੂ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੀ ਪ੍ਰਿੰਸੀਪਲ ਸ਼੍ਰੀਮਤੀ ਮੋਨਿਕਾ ਬਾਂਸਲ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਸਰਕਾਰ ਦੀ ਪ੍ਰਵਾਨਗੀ ਦੇ ਨਾਲ ਸੰਸਥਾ ਵਿੱਚ ਸੱਤ ਕੋਰਸਾਂ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਵਿੱਚ ਕੰਪਿਊਟਰ ਸਾਇੰਸ ਇੰਜਨੀਅਰਿੰਗ, ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜਨੀਅਰਿੰਗ, ਇਨਫੋਰਮੇਸ਼ਨ ਟੈਕਨੋਲਜੀ, ਇਲੈਕਟਰੀਕਲ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਕੈਮੀਕਲ ਇੰਜੀਨੀਅਰਿੰਗ ਅਤੇ ਡਿਪਲੋਮਾ ਇਨ ਫਾਰਮੇਸੀ ਦੇ ਕੋਰਸ ਚਲਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਰਕਾਰ ਦੁਆਰਾ ਇਨ੍ਹਾਂ ਪ੍ਰਵਾਨਤ ਕੋਰਸਾਂ ਵਿੱਚ ਜਿੰਨੀਆਂ ਵੀ ਸਰਕਾਰੀ ਸਹਾਇਤਾ ਸਕੀਮਾਂ ਸਰਕਾਰ ਵੱਲੋਂ ਪ੍ਰਵਾਨਿਤ ਹਨ, ਸਭ ਮਿਲਣਯੋਗ ਹਨ। ਇਸ ਸੰਸਥਾ ਵਿੱਚ ਪ੍ਰਵਾਨਿਤ ਕੋਰਸਾਂ ਲਈ ਸੰਸਥਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਲਦ ਤੋਂ ਜਲਦ ਆ ਕੇ ਆਪਣੇ ਬੱਚਿਆਂ ਦਾ ਦਾਖਲਾ ਇਨ੍ਹਾਂ ਕੋਰਸਾਂ ਵਿੱਚ ਕਰਵਾਓ ਤੇ ਬੱਚਿਆਂ ਦੇ ਭਵਿੱਖ ਨੂੰ ਹੋਰ ਉਜਵਲ ਬਣਾਓ।
Spread the love