ਸੰਗਰੂਰ, 24 ਮਈ,2021
ਸਰਕਾਰੀ ਮਿਡਲ ਸਕੂਲ ਨਰੈਣਗੜ੍ਹ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਹ ਜਾਣਕਾਰੀ ਸਕੂਲ ਇੰਚਾਰਜ਼ ਸ਼੍ਰੀ ਟੁਵਿੰਦਰ ਕੁਮਾਰ ਨੇ ਦਿੱਤੀ।
ਸ਼੍ਰੀ ਟੁਵਿੰਦਰ ਕੁਮਾਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਇਹ ਮੁਕਾਬਲੇ ਵਿਦਿਆਰਥੀਆਂ ਦੀ ਜਿੰਦਗੀ ’ਚ ਅਹਿਮ ਯੋਗਦਾਨ ਪਾਉਣਗੇ। ਉਨ੍ਹਾ ਕਿਹਾ ਕਿ ਇਹਨਾਂ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਤੋਂ ਜਾਣੂ ਹੋਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸਮੁੱਚਾ ਜੀਵਨ ਮਾਨਵਤਾ ਲਈ ਮਿਸਾਲ ਸੀ। ਉਨ੍ਹਾਂ ਦੱਸਿਆ ਕਿ ਗੁਰੂ ਜੀ ਨੇ ਜਾਤ, ਧਰਮ, ਰੰਗ, ਨਸਲ ਆਦਿ ਦੇ ਭੇਦ ਨੂੰ ਨਕਾਰਦਿਆਂ ਮਾਨਵਤਾ ਦੀ ਭਲਾਈ ਲਈ ਆਪਣੀ ਕੁਰਬਾਨੀ ਦਿੱਤੀ।
ਉਨ੍ਹਾ ਦੱਸਿਆ ਕਿ ਇੰਨ੍ਹਾ ਲੇਖ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫਲਸਫ਼ੇ ਅਤੇ ਕੁਰਬਾਨੀ ਬਾਰੇ ਭਾਵਪੂਰਤ ਲੇਖ ਲਿਖੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੇਖ ਮੁਕਾਬਲਿਆਂ ਵਿੱਚ ਹਰਪ੍ਰੀਤ ਕੌਰ ਜਮਾਤ ਸੱਤਵੀਂ ਨੇ ਪਹਿਲਾ, ਮਨਪ੍ਰੀਤ ਕੌਰ ਜਮਾਤ ਸੱਤਵੀਂ ਨੇ ਦੂਜਾ ਅਤੇ ਰਮਨਦੀਪ ਕੌਰ ਜਮਾਤ ਸੱਤਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਗਤੀਵਿਧੀ ਇੰਚਾਰਜ ਗੁਰਪ੍ਰੀਤ ਕੌਰ ਹਿੰਦੀ ਮਿਸਟ੍ਰੈਸ ਵੀ ਹਾਜ਼ਰ ਸਨ।