ਬਰਨਾਲਾ, 5 ਅਗਸਤ 2021
ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਬਰਨਾਲਾ ਵਿਖੇ ਜ਼ਿਲ੍ਹਾ ਐਪੀਡਿਮਾਲੋਜਿਸਟ ਵੱਜੋਂ ਅਣਥੱਕ ਤੇ ਸੰਪੂਰਨ ਭਾਵਨਾ ਨਾਲ ਦਿੱਤੀਆਂ ਗਈ ਸੇਵਾਵਾਂ ਬਦਲੇ ਡਾ. ਮੁਨੀਸ਼ ਕੁਮਾਰ ਜ਼ਿਲ੍ਹਾ ਐਪੀਡਿਮਾਲੋਜਿਸਟ ਨੂੰ ਮਾਣਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵੱਲੋਂ ਚੰਡੀਗੜ੍ਹ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪਿਛਲੇ ਦਿਨੀਂ ਕੋਵਿਡ ਮਹਾਂਮਾਰੀ ਦੌਰਾਨ ਉੱਤਮ ਤੇ ਚੰਗੀਆਂ ਸੇਵਾਵਾਂ ਬਦਲੇ ਵਿਭਾਗ ਦੇ ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਿੱਚ ਮੈਡੀਸਨ, ਈ.ਐਨ.ਟੀ, ਮਾਈਕ੍ਰੋਬਾਇਓਲੋਜੀ ਅਤੇ ਕਮਿਉਨਿਟੀ ਮੈਡੀਸਨਫ਼ਐਪੀਡਿਮਾਲੋਜਿਸਟ ਸਮੇਤ ਵੱਖ-ਵੱਖ ਵਿਸ਼ੇਸ਼ਤਾਵਾਂ ਦੇ ਮੈਡੀਕਲ ਕਾਡਰ ਦੇ 34 ਅਧਿਕਾਰੀਆਂ ਨੂੰ “ਪਿੱਲਰਸ ਆਫ ਮੈਡੀਕਲ ਸਾਇਸਜ਼“ ਦੇ ਪੁਰਸਕਾਰ ਸਮਾਗਮ ਵਿੱਚ ਇਹ ਸਨਮਾਨ ਕੀਤਾ ਗਿਆ ਹੈ ।
ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਨ ਨੇ ਦੱਸਿਆ ਕਿ ਡਾ. ਮੁਨੀਸ਼ ਕੁਮਾਰ ਜ਼ਿਲ੍ਹਾ ਐਪੀਡਿਮਾਲੋਜਸਿਟ ਨੂੰ ਮਿਲਿਆ ਸਨਮਾਨ ਸਿਹਤ ਵਿਭਾਗ ਬਰਨਾਲਾ ਲਈ ਇਕ ਮਾਣਮੱਤੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਡਾ. ਮੁਨੀਸ਼ ਇੱਕ ਮਿਹਨਤੀ ਤੇ ਨੇਕ ਇਨਸਾਨ ਹਨ ਜਿਨ੍ਹਾਂ ਨੇ ਪਿਛਲੇ ਸਮੇਂ ਦੌਰਾਨ ਵਿਭਾਗ ਨੂੰ ਵਧੀਆ ਸੇਵਾਵਾਂ ਦਿੰਦਿਆ ਜ਼ਿਲ੍ਹੇ ਦੇ ਲੋਕਾਂ ਨੂੰ ਕੋਰੋਨਾ ਤੇ ਡੇਂਗੁ ਆਦਿ ਵਰਗੀਆ ਮਹਾਂਮਾਰੀ ਤੋਂ ਬਚਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ।