ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਲੋਕਾਂ ਨੂੰ ਦੇ ਰਹੀ ਹੈ ਮੁਫਤ ਕਾਨੂੰਨੀ ਸਹਾਇਤਾ
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ
ਰੂਪਨਗਰ 26 ਮਈ 2021
ਅੱਜ ਮਾਨਯੋਗ ਜਿਲਾ ਅਤੇ ਸੈਸ਼ਨ ਜੱਜ ਸ਼੍ਰਮਤੀ ਹਰਪ੍ਰੀਤ ਕੌਰ ਜੀਵਨ ਦੇ ਨਿਰਦੇਸ਼ਾਂ ਉਤੇ ਸੀ.ਜੇ.ਐਮ ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀ ਮਾਨਵ ਵੱਲੋਂ ਜਿਲੇ ਦੇ ਸਮੂਹ ਪ੍ਰੈਸ ਰਿਪੋਰਟਰਾਂ ਨਾਲ਼ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਜੱਜ ਸਾਹਿਬ ਵੱਲੋ਼ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪ੍ਰਚਾਰ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮਿਤੀ 10.07.21 ਨੂੰ ਲੱਗਣ ਵਾਲ਼ੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ l ਜੱਜ ਸਾਹਿਬ ਨੇ ਆਮ ਜਨਤਾ ਨੂੰ ਇਹ ਅਪੀਲ ਕੀਤੀ ਕਿ ਉਹ ਇਸ ਲੋਕ ਅਦਾਲਤ ਰਾਹੀਂ ਆਪਣੇ ਕੇਸ ਆਪਸੀ ਰਜਾਮੰਦੀ ਨਾਲ ਨਬੇੜਨ ਅਤੇ ਬੇਲੋੜੀ ਅਦਾਲਤੀ ਪ੍ਰਕਿਰਿਆ ਤੋਂ ਬਚਿਆ ਜਾਵੇ l ਪੈ੍ਸ ਨੂੰ ਜਾਣਕਾਰੀ ਦਿੰਦਿਆ ਹੋਇਆ ਕਿਹਾ ਗਿਆ ਕਿ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਮੁੱਖ ਮਕਸਦ ਇਹ ਹੈ ਕਿ ਜਿਹੜੇ ਲੋਕ ਕਚਿਹਰੀ ਤੱਕ ਪਹੰੁਚ ਨਹੀਂ ਕਰ ਸਕਦੇ ਉਹ ਇਨਸਾਫ ਤੋਂ ਵਾਂਝਾ ਨਾ ਰਹਿ ਜਾਣ l ਜੱਜ ਸਾਹਿਬ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਜਿਵੇਂ ਮੈਡੀਏਸ਼ਨ ਸੈਂਟਰ/ਸਥਾਈ ਲੋਕ ਅਦਾਲਤ ਅਤੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਜੱਜ ਪੱਤਰਕਾਰਾ ਨੂੰ ਅਪੀਲ ਕੀਤੀ ਗਈ ਕਿ ਉਹ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾ ਸਬੰਧੀ ਚੱਲ ਰਹੇ ਵੈਬੀਨਾਰਾਂ ਅਤੇ ਸਮਾਜ ਭਲਾਈ ਦੇ ਕੰਮਾ ਦੀ ਕਵਰੇਜ ਨੂੰ ਯਕੀਨੀ ਬਣਾਉਣ l ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੀ ਅਪੀਲ ਕੀਤੀ ਤਾਂ ਜੋ ਆਮ ਲੋਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ l