ਸੇਵਾ ਕੇਂਦਰਾਂ ‘ਚ ਸਰਕਾਰ ਦੀਆਂ ਹਦਾਇਤਾਂ ਦੀ ਕੀਤੀ ਜਾ ਰਹੀ ਹੈ ਪਾਲਣਾ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਕੋਵਿਡ ਕਾਰਨ ਸ਼ਹਿਰੀ ਸੇਵਾ ਕੇਂਦਰਾਂ ‘ਚ ਦੋ ਸ਼ਿਫ਼ਟਾਂ ‘ਚ ਸਟਾਫ਼ ਕਰ ਰਿਹਾ ਹੈ ਕੰਮ
ਪਟਿਆਲਾ, 2 ਸਤੰਬਰ:
ਜ਼ਿਲ੍ਹੇ ਦੇ 41 ਸੇਵਾ ਕੇਂਦਰਾਂ ‘ਚ ਦਿੱਤੀਆਂ ਜਾ ਰਹੀਆਂ 276 ਸੇਵਾਵਾਂ ਲੋਕਾਂ ਨੂੰ ਨਿਰਵਿਘਨ ਪਹੁੰਚਾਉਣ ਅਤੇ ਸਰਕਾਰ ਵੱਲੋਂ ਦੀਆਂ ਹਦਾਇਤਾਂ ਦੀ ਪਾਲਣਾ ਹਿਤ ਸੇਵਾ ਕੇਂਦਰਾਂ ‘ਚ 50 ਫ਼ੀਸਦੀ ਸਟਾਫ਼ ਨਾਲ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸ਼ਹਿਰੀ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਸਵੇਰੇ 8 ਵਜੇ ਤੋਂ ਦੁਪਹਿਰ 1:30 ਵਜੇ ਤੱਕ ਅੱਧੇ ਸਟਾਫ਼ ਨਾਲ ਅਤੇ ਦੁਪਹਿਰ 1:30 ਵਜੇ ਤੋਂ ਸ਼ਾਮ 6 ਵਜੇ ਤੱਕ ਅਗਲੇ ਅੱਧੇ ਸਟਾਫ਼ ਨਾਲ ਲੋਕਾਂ ਨੂੰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਪਿੰਡਾਂ ਦੇ ਸੇਵਾ ਕੇਂਦਰਾਂ ‘ਚ ਪੂਰੇ ਸਟਾਫ਼ ਨਾਲ ਪਹਿਲਾਂ ਵਾਂਗ ਸਵੇਰੇ 9 ਵਜੇ ਤੋਂ 5 ਵਜੇ ਤੱਕ ਸੇਵਾਵਾਂ ਦਿੱਤੀਆਂ ਜਾਣਗੀਆਂ।

Spread the love