ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਵਿਖੇ 4 ਅਕਤੂਬਰ ਤੋਂ ਸ਼ੁਰੂ ਹੋਵੇਗਾ ਕੰਪਿਊਟਰ ਟਰੇਨਿੰਗ ਕੋਰਸ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਸੈਨਿਕਾਂ/ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਕਰ ਸਕਦੇ ਨੇ ਟਰੇਨਿੰਗ ਕੋਰਸ

ਪਟਿਆਲਾ, 18 ਸਤੰਬਰ 2021
ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਪਟਿਆਲਾ ਵਿਖੇ 4 ਅਕਤੂਬਰ ਤੋਂ ਕੰਪਿਊਟਰ ਟਰੇਨਿੰਗ ਦੇ ਸ਼ਾਰਟ ਟਰਮ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਸ. ਐਮ.ਐਸ. ਰੰਧਾਵਾ ਨੇ ਦੱਸਿਆ ਕਿ ਸੈਂਟਰ ਵਿਖੇ ਕੰਪਿਊਟਰ ਦੇ ਸ਼ਾਰਟ ਟਰਮ ਕੋਰਸ ਕਰਵਾਏ ਜਾਣਗੇ ਜਿਸ ਵਿੱਚ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ, ਤਿੰਨ ਮਹੀਨੇ ਦੇ ਸੀ ਤੇ ਸੀ ਪਲਸ ਪਲਸ ਦੇ ਪ੍ਰੋਗਰਾਮਿੰਗ ਕੋਰਸ ਤੇ ਐਚ.ਟੀ.ਐਮ.ਐਲ. ਅਤੇ ਵੈਬ ਡਿਜ਼ਾਇਨਿੰਗ ਦੇ ਕੋਰਸ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਚਾਹਵਾਨ ਸਿੱਖਿਆਰਥੀ ਦਾਖਲਾ ਫਾਰਮ 30 ਸਤੰਬਰ ਤੱਕ ਜਮ੍ਹਾਂ ਕਰਵਾ ਸਕਦੇ ਹਨ।

ਹੋਰ ਪੜ੍ਹੋ :-ਦੀ ਈਸਟੈਂਡ ਕਲੱਬ ਦਾ ਨਿਰਮਾਣ ਸਤੰਬਰ ਹੋ ਜਾਵੇਗਾ ਸ਼ੁਰੂ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

ਉਨ੍ਹਾਂ ਦੱਸਿਆ ਡਾਇਰੈਕਟੋਰੇਟ ਸੈਨਿਕ ਭਲਾਈ ਪੰਜਾਬ ਦੇ ਇਸ ਉਪਰਾਲੇ ਤਹਿਤ ਸਾਬਕਾ ਸੈਨਿਕਾ ਅਤੇ ਉਨ੍ਹਾਂ ਦੇ ਆਸ਼ਰਿਤਾ ਅਤੇ ਪੱਛੜੀਆਂ ਜਾਤੀਆ ਲਈ ਕਿੱਤਾ ਮੁਖੀ ਕੋਰਸ ਕਰਵਾਏ ਜਾਂਦੇ ਹਨ। ਇਨ੍ਹਾਂ ਕੋਰਸਾਂ ਦਾ ਮੁੱਖ ਮੰਤਵ ਨੌਵਜਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਾਉਣਾ ਹੈ।
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਚਾਹਵਾਨ ਵਿਦਿਆਰਥੀ ਵਧੇਰੇ ਜਾਣਕਾਰੀ ਲਈ ਫੋਨ ਨੰ:0175-2361188 ਤੇ 8437360019 ‘ਤੇ ਕਿਸੇ ਵੀ ਕੰਮ ਕਾਜ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਸੰਪਰਕ ਕਰ ਸਕਦੇ ਹਨ।

Spread the love