ਸੰਘੇੜਾ ਕਾਲਜ ਵਿੱਚ ਰੋਜ਼ਗਾਰ ਮੇਲਾ ਅੱਜ ਤੋਂ: ਆਦਿੱਤਯ ਡੇਚਲਵਾਲ

ADC-Barnala

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

*30 ਤੋਂ ਵੱਧ ਕੰਪਨੀਆਂ ਉਮੀਦਵਾਰਾਂ ਦੀ ਨੌਕਰੀ ਲਈ ਕਰਨਗੀਆਂ ਚੋਣ
*ਬੇਰੋਜ਼ਗਾਰ ਨੌਜਵਾਨ ਨੌਕਰੀ ਮੇਲੇ ਦਾ ਵੱਧ ਤੋਂ ਵੱਧ ਲਾਹਾ ਲੈਣ
ਬਰਨਾਲਾ, 28 ਸਤੰਬਰ
ਬਰਨਾਲਾ ਜ਼ਿਲ੍ਹੇ ਵਿੱਚ ‘ਘਰ ਘਰ ਰੋਜ਼ਗਾਰ ਮਿਸ਼ਨ’ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਹੇਠ ਛੇਵਾਂ ਰਾਜ ਪੱਧਰੀ ਰੁਜ਼ਗਾਰ ਮੇਲਾ 29 ਅਤੇ 30 ਸਤੰਬਰ ਨੂੰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿੱਚ ਲਾਇਆ ਜਾ ਰਿਹਾ ਹੈ, ਜਿਸ ਦਾ ਨੌਜਵਾਨ ਵੱਧ ਤੋਂ ਵੱਧ ਲਾਹਾ ਲੈਣ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਕਮ ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀ ਆਦਿੱਤਯ ਡੇਚਲਵਾਲ ਨੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਕੀਤਾ।
ਉਨ੍ਹਾਂ ਆਖਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵੱਲੋਂ ਲਾਏ ਜਾ ਰਹੇ ਇਸ ਦੋ ਰੋਜ਼ਾ ਰੋਜ਼ਗਾਰ ਮੇਲੇ ਵਿੱਚ ਬਰਨਾਲਾ ਦੇ ਨੌਜਵਾਨਾਂ ਲਈ ਸਥਾਨਕ ਅਦਾਰਿਆਂ/ਕੰਪਨੀਆਂ ਵਿਚ ਸਾਢੇ ਤਿੰਨ ਹਜ਼ਾਰ ਨੌਕਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੇਲੇ ਵਿੱਚ ਟਰਾਈਡੈਂਟ ਲਿਮਟਿਡ, ਆਈਓਐਲ ਕੈਮੀਕਲਜ਼ ਐਂਡ ਫਾਰਮਾਸੂਟੀਕਲ ਲਿਮਟਿਡ, ਪੁਖਰਾਜ ਹੈਲਥਕੇਅਰ, ਟੈਲੀਪਰਫਾਰਮੈਂਸ, ਭਾਰਤੀ ਏਅਰਟੈਲ, ਵਰਧਮਾਨ ਟੈਕਸਟਾਈਲਜ਼ ਆਦਿ ਸਣੇ ਕਰੀਬ 30 ਕੰਪਨੀਆਂ ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕਰਨਗੀਆਂ।
ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲਿਆਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕਾਂ ਦੀਆਂ ਕਰੋਨਾ ਮਹਾਮਾਰੀ ਦੇ ਦੌਰ ਦੌਰਾਨ ਨੌਕਰੀਆਂ ਚਲੀਆਂ ਗਈਆਂ ਹਨ, ਉਹ ਵੀ ਇਸ ਰੋਜ਼ਗਾਰ ਮੇਲੇ ਦਾ ਲਾਹਾ ਲੈਣ।
ਸ੍ਰੀ ਡੇਚਲਵਾਲ ਜੀ ਨੇ ਦੱਸਿਆ ਕਿ ਰੋਜ਼ਗਾਰ ਮੇਲਿਆਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਦੇ ਪ੍ਰੋਟੋਕੋਲਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਜ਼ਿਲ੍ਹਾ ਰੋਜ਼ਗਾਰ ਉਤੱਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਬਰਨਾਲਾ ਗੁਰਤੇਜ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੇਲਿਆਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੀ ਘੱਟੋ-ਘੱਟ ਯੋਗਤਾ 10ਵੀਂ, 12ਵੀਂ, ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ।
ਬੌਕਸ ਲਈ ਪ੍ਰਸਤਾਵਿਤ
ਦਿਵਿਆਂਗ ਉਮੀਦਵਾਰਾਂ ਲਈ ਵਿਸ਼ੇਸ਼ ਪ੍ਰਬੰਧ
ਸ੍ਰੀ ਡੇਚਲਵਾਲ ਨੇ ਦੱਸਿਆ ਕਿ ਇਨ੍ਹਾਂ ਮੇਲਿਆਂ ਵਿੱਚ ਦਿਵਿਆਂਗ ਪ੍ਰਾਰਥੀਆਂ ਲਈ ਨੌਕਰੀ ਲੈਣ ਦਾ ਵਧੀਆ ਮੌਕਾ ਹੈ, ਕਿਉਂਕਿ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਬੇਰੋਜ਼ਗਾਰ ਪ੍ਰਾਰਥੀਆਂ ਲਈ ਵਿਸ਼ੇਸ਼ ਕਾਊਂਟਰ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਦਿਵਿਆਂਗ ਪ੍ਰਾਰਥੀਆਂ ਨੂੰ ਮੇਲਿਆਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Spread the love