ਨਵਾਂਸ਼ਹਿਰ, 9 ਸਤੰਬਰ 2021 ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਅੱਜ ਨਿਰਮਾਣ ਅਧੀਨ ਜ਼ਿਲਾ ਜੁਡੀਸ਼ੀਅਲ ਕੰਪਲੈਕਸ ਵਿਖੇ 50 ਦੇ ਕਰੀਬ ਪੌਦੇ ਲਗਾਏ ਗਏ। ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਜ਼ਿਲਾ ਵਾਸੀਆਂ ਨੂੰ ਆਲਮੀ ਤਪਸ਼ ਨੂੰ ਘਟਾਉਣ, ਚੌਗਿਰਦੇ ਨੂੰ ਹਰਿਆ-ਭਰਿਆ ਰੱਖਣ ਅਤੇ ਸ਼ੁੱਧ ਵਾਤਾਵਰਨ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੀ ਜ਼ਿਲੇ ਵਿਚ ਹਰਿਆਲੀ ਵਧਾਉਣ ਲਈ ਮੁਹਿੰਮ ਚਲਾਈ ਗਈ ਹੈ, ਜਿਸ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਉਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਅਤੇ ਹੋਰਨਾਂ ਬਿਮਾਰੀਆਂ ਤੋਂ ਨਿਜ਼ਾਤ ਦਿਵਾਉਣ ਵਿਚ ਰੁੱਖ ਸਾਡੇ ਲਈ ਬੇਹੱਦ ਸਹਾਈ ਸਿੱਧ ਹੋ ਸਕਦੇ ਹਨ। ਇਸ ਲਈ ਹਰੇਕ ਮਨੁੱਖ ਨੂੰ ਘੱਟੋ-ਘੱਟ ਇਕ ਰੁੱਖ ਲਗਾਉਣ ਅਤੇ ਉਸ ਦੀ ਸਾਂਭ-ਸੰਭਾਲ ਦੀ ਜਿੰਮੇਵਾਰੀ ਲੈਣੀ ਚਾਹੀਦੀ ਹੈ। ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਅਤੇ ਹੋਰ ਜੁਡੀਸ਼ੀਅਲ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :-ਨਿਰਮਾਣ ਅਧੀਨ ਜ਼ਿਲਾ ਜੁਡੀਸ਼ੀਅਲ ਕੰਪਲੈਕਸ ਵਿਖੇ ਪੌਦੇ ਲਗਾਉੁਂਦੇ ਹੋਏ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ।