ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਉਸਮਾਨਪੁਰ ਵਿਖੇ ਪਲੇਸਮੈਂਟ ਕੈਂਪ 15 ਨੂੰ

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਉਸਮਾਨਪੁਰ ਵਿਖੇ ਪਲੇਸਮੈਂਟ ਕੈਂਪ 15 ਨੂੰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਨਵਾਂਸ਼ਹਿਰ, 11 ਸਤੰਬਰ :
ਕੋਰੋਨਾ ਮਹਾਮਾਰੀ ਕਾਰਨ ਬੇਰੋਜ਼ਗਾਰ ਹੋਏ ਜਾਂ ਘਰਾਂ ਵਿਚ ਵਿਹਲੇ ਬੈਠੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 15 ਸਤੰਬਰ ਨੂੰ ਪਿੰਡ ਉਸਮਾਨਪੁਰ, ਬਲਾਕ ਨਵਾਂਸ਼ਹਿਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਸਲੂਜਾ ਐਕਸਪੋਰਟ ਪ੍ਰਾਈਵੇਟ ਲਿਮਟਿਡ ਵੱਲੋਂ ਟੈਕਸਟਾਈਲ ਮਸ਼ੀਨਸ ਟ੍ਰੇਨੀ, ਸਪਿਨਿੰਗ ਮਸ਼ੀਨਸ ਟ੍ਰੇਨੀ ਅਤੇ ਵੀਵਿੰਗ ਮਸ਼ੀਨਸ ਟ੍ਰੇਨੀ ਦੀਆਂ 50 ਅਸਾਮੀਆਂ ਲਈ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਅੱਠਵੀਂ, ਦਸਵੀਂ ਅਤੇ ਬਾਰਵੀਂ ਪਾਸ ਬੇਰੋਜ਼ਗਾਰ ਭਾਗ ਲੈ ਸਕਦੇ ਹਨ ਅਤੇ ਪ੍ਰਾਰਥੀਆਂ ਕੋਲ ਯੋਗਤਾ ਸਰਟੀਫਿਕੇਟ, ਇਕ ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਹੋਣਾ ਜ਼ਰੂਰੀ ਹੈ। ਉਨਾਂ ਕਿਹਾ ਕਿ ਇੰਟਰਵਿਊ ਵਿਚ ਮਾਸਕ ਪਾਉਣਾ ਤੇ ਕੋਵਿਡ-19 ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ। ਉਨਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਪ੍ਰਾਰਥੀ ਕੰਮਕਾਜ਼ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਦੇ ਹੈਲਪ ਲਾਈਨ ਨੰਬਰ 88727-59915 ਉੱਤੇ ਸੰਪਰਕ ਕਰ ਸਕਦੇ ਹਨ।
Spread the love