ਨਵਾਂਸ਼ਹਿਰ, 18 ਅਗਸਤ 2021 ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਮੌਕੇ ਮੁਹੱਈਏ ਕਰਵਾਏ ਜਾ ਰਹੇ ਹਨ, ਜਿਸ ਦਾ ਅਨੇਕਾਂ ਨੌਜਵਾਨ ਲਾਭ ਲੈ ਚੁੱਕੇ ਹਨ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਦੀ ਰਹਿਨੁਮਾਈ ਹੇਠ ਜ਼ਿਲਾ ਰੋਜ਼ਗਾਰ ਤੇ ਕਾਬੋਬਾਰ ਬਿਊਰੋ ਵੱਲੋਂ ਪਲਸਮੈਂਟ ਕੈਂਪ ਲਗਾ ਕੇ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜੇ ਹੋਣ ਵਿਚ ਸਹਾਇਤਾ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਬਿਊਰੋ ਵਿਚ ਹਰੇਕ ਮੰਗਲਵਾਰ ਅਤੇ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ, ਜਿਸ ਵਿਚ ਕੰਪਨੀਆਂ ਵੱਲੋਂ ਮੌਕੇ ’ਤੇ ਹੀ ਪ੍ਰਾਰਥੀਆਂ ਦੀ ਇੰਟਰਵਿਊ ਲੈ ਕੇ ਚੋਣ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਬੀਤੇ ਹਫ਼ਤੇ ਲੱਗੇ ਦੋ ਪਲੇਸਮੈਂਟ ਕੈਂਪਾਂ ਵਿਚ 6 ਕੰਪਨੀਆਂ ਨੇ ਭਾਗ ਲੈਂਦਿਆਂ 149 ਪ੍ਰਾਰਥੀਆਂ ਵਿਚੋਂ 92 ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਉਨਾਂ ਕਿਹਾ ਕਿ ਪਲੇਸਮੈਂਟ ਕੈਂਪਾਂ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਬਿਊਰੋ ਦੇ ਹੈਲਪ ਲਾਈਨ ਨੰਬਰ 88727-59915 ਉੱਤੇ ਕੰਮ ਵਾਲੇ ਦਿਨ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।
ਫੋਟੋ :-ਸੰਜੀਵ ਕੁਮਾਰ, ਜ਼ਿਲਾ ਰੋਜ਼ਗਾਰ ਅਫ਼ਸਰ।