ਨਵਾਂਸ਼ਹਿਰ, 23 ਸਤੰਬਰ :
ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦੇ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 24 ਸਤੰਬਰ 2020 ਤੋਂ 26 ਸਤੰਬਰ 2020 ਤੱਕ ਲਾਗੂੂ ਰਹਿਣਗੇ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਜਾਰੀ ਪੱਤਰ ਰਾਹੀਂਂ ਲਿਖਿਆ ਗਿਆ ਹੈ ਕਿ ਕੁਝ ਸੰਗਠਨਾਂ ਦੁਆਰਾ ਅੰਦੋਲਨਕਾਰੀ ਪ੍ਰੋਗਰਾਮ ‘ਰੇਲ ਰੋਕੋ’ ਅਤੇ ‘ਪੰਜਾਬ ਬੰਦ’ ਕਰਨ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਕਿਸੇ ਵੀ ਕਿਸਮ ਦਾ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ ਲਗਾਉਣ ਲਈ ਕਿਹਾ ਗਿਆ ਹੈ।