ਜ਼ਿਲੇ ਵਿਚ ਲੋੜਵੰਦ ਔਰਤਾਂ ਤੇ ਲੜਕੀਆਂ ਲਈ ‘ਉਡਾਣ’ ਪ੍ਰੋਗਰਾਮ ਦਾ ਹੋਇਆ ਆਗਾਜ਼

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਪੜਾਈ ਛੱਡ ਚੁੱਕੀਆਂ ਲੜਕੀਆਂ ਅਤੇ ਲੋੜਵੰਦ ਔਰਤਾਂ ਨੂੰ ਮੁਫ਼ਤ ਮਿਲਣਗੇ ਸੈਨੇਟਰੀ ਪੈਡ
ਹਰੇਕ ਲਾਭਪਾਤਰੀ ਨੂੰ ਆਂਗਣਵਾੜੀ ਵਰਕਰਾਂ ਰਾਹੀਂ ਹਰੇਕ ਮਹੀਨੇ ਦਿੱਤੇ ਜਾਣਗੇ 9 ਪੈਡ
ਨਵਾਂਸ਼ਹਿਰ, 28 ਮਈ 2021
ਪੰਜਾਬ ਸਰਕਾਰ ਵੱਲੋਂ ਮਾਸਿਕ-ਧਰਮ ਸਵੱਛਤਾ ਦੀ ਅਹਿਮੀਅਤ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸ਼ੁਰੂ ਕੀਤੇ ਗਏ ‘ਉਡਾਣ’ ਪ੍ਰੋਗਰਾਮ ਦਾ ਅੱਜ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀ ਆਗਾਜ਼ ਕੀਤਾ ਗਿਆ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਹੋਰਨਾਂ ਅਧਿਕਾਰੀਆਂ ਨਾਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਏ ਸੂਬਾ ਪੱਧਰੀ ਵਰਚੂਅਲ ਸਮਾਗਮ ਵਿਚ ਆਨਲਾਈਨ ਸ਼ਿਰਕਤ ਕਰਨ ਤੋਂ ਬਾਅਦ ਜ਼ਿਲੇ ਵਿਚ ਇਸ ਪ੍ਰੋਗਰਾਮ ਦੀ ਰਸਮੀ ਤੌਰ ’ਤੇ ਸ਼ੁਰੂਆਤ ਕਰਦਿਆਂ ਦੱਸਿਆ ਕਿ ‘ਉਡਾਣ’ ਪ੍ਰੋਗਰਾਮ ਤਹਿਤ ਜ਼ਿਲੇ ਵਿਚ ਪੜਾਈ ਛੱਡ ਚੁੱਕੀਆਂ ਲੜਕੀਆਂ ਅਤੇ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੀਆਂ ਔਰਤਾਂ ਲਈ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇੇ।
ਉਨਾਂ ਦੱਸਿਆ ਕਿ ਜ਼ਿਲੇ ਵਿਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਰਾਹੀਂ ਜ਼ਿਲੇ ਵਿਚ ਪਹਿਲਾਂ ਹੀ ਗਰਭਵਤੀ ਔਰਤਾਂ ਅਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਹੁਣ ਇਸ ਦੇ ਨਾਲ-ਨਾਲ ਹਰੇਕ ਆਂਗਣਵਾੜੀ ਵੱਲੋਂ 50 ਲੜਕੀਆਂ ਜਾਂ ਔਰਤਾਂ ਨੂੰ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ। ਉਨਾਂ ਦੱਸਿਆ ਕਿ ਇਸ ਤਹਿਤ ਹਰੇਕ ਲਾਭਪਾਤਰੀ ਨੂੰ ਆਂਗਣਵਾੜੀ ਵਰਕਰਾਂ ਰਾਹੀਂ ਹਰੇਕ ਮਹੀਨੇ 9 ਸੈਨੇਟਰੀ ਪੈਡ ਦਿੱਤੇ ਜਾਣਗੇੇ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੀਆਂ ਲੜਕੀਆਂ ਨੂੰ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਂਦੇ ਸਨ, ਪਰੰਤੂ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਨਵੀਂ ‘ਉਡਾਣ’ ਸਕੀਮ ਰਾਹੀਂ ਪੜਾਈ ਕਰ ਰਹੀਆਂ ਸਾਰੀਆਂ ਲੜਕੀਆਂ ਅਤੇ ਪੜਾਈ ਛੱਡ ਚੁੱਕੀਆਂ ਲੜਕੀਆਂ, ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੀਆਂ ਔਰਤਾਂ, ਝੁੱਗੀਆਂ-ਝੌਂਪੜੀਆਂ ਵਿਚ ਰਹਿਣ ਵਾਲੀਆਂ ਔਰਤਾਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ।
ਇਸ ਦੌਰਾਨ ਹਾਜ਼ਰ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਨੇ ਦੱਸਿਆ ਕਿ ਮਾਸਿਕ-ਧਰਮ ਦੌਰਾਨ ਸਾਰੀਆਂ ਲੜਕੀਆਂ ਲਈ ਸੈਨੇਟਰੀ ਪੈਡ ਖ਼ਰੀਦਣੇ ਸੰਭਵ ਨਹੀਂ ਸਨ, ਇਸ ਲਈ ਉਨਾਂ ਨੂੰ ਘਰੇਲੂ ਤਰੀਕੇ ਅਪਣਾਉਣੇ ਪੈਂਦੇ ਸਨ। ਇਸ ਕਾਰਨ ਜਿਥੇ ਉਨਾਂ ਦਾ ਪੜਾਈ ਦਾ ਨੁਕਸਾਨ ਹੁੰਦਾ ਸੀ, ਉਥੇ ਹੀ ਉਨਾਂ ਦਾ ਆਤਮ ਵਿਸ਼ਵਾਸ ਵੀ ਘਟਦਾ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸਕੀਮ ਸ਼ੁਰੂ ਕਰਨ ਨਾਲ ਜਿਥੇ ਲੜਕੀਆਂ ਦੀ ਸਿਹਤ ਠੀਕ ਰਹੇਗੀ, ਉਥੇ ਉਨਾਂ ਦਾ ਆਤਮ ਵਿਸ਼ਵਾਸ ਵੀ ਵਧੇਗਾ ਅਤੇ ਪੜਾਈ ਦਾ ਨੁਕਸਾਨ ਵੀ ਨਹੀਂ ਹੋਵੇਗਾ।
ਇਸ ਮੌਕੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ, ਸੀ. ਡੀ. ਪੀ. ਓ ਔੜ ਜਸਵਿੰਦਰ ਕੌਰ, ਸੀ. ਡੀ. ਪੀ. ਓ ਬੰਗਾ ਜਸਵੰਤ ਕੌਰ ਤੋਂ ਇਲਾਵਾ ਜ਼ਿਲਾ ਬਾਲ ਸੁਰੱਖਿਆ ਯੂਨਿਟ ਦਾ ਸਮੁੱਚਾ ਸਟਾਫ ਹਾਜ਼ਰ ਸੀ।

Spread the love