ਜ਼ਿਲੇ ਵਿਚ ਹੁਣ ਤੱਕ 269946 ਮੀਟਿ੍ਰਕ ਟਨ ਕਣਕ ਦੀ ਖ਼ਰੀਦ 

ਕਿਸਾਨਾਂ ਨੂੰ ਕਰੀਬ 492 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ
ਨਵਾਂਸ਼ਹਿਰ, 10 ਮਈ :
ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਅੰਤਿਮ ਪੜਾਅ ’ਤੇ ਹੈ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ ਮੰਡੀਆਂ ’ਚ ਪਹੁੰਚੀ ਸਾਰੀ 269946 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 77487 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 60858 ਮੀਟਿ੍ਰਕ ਟਨ, ਪਨਸਪ ਵੱਲੋਂ 65083 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 31390 ਮੀਟਿ੍ਰਕ ਟਨ, ਐਫ. ਸੀ. ਆਈ ਵੱਲੋਂ 35106 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 22 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
  ਉਨਾਂ ਦੱਸਿਆ ਕਿ ਜ਼ਿਲੇ ਵਿਚ ਖ਼ਰੀਦ ਕੀਤੀ ਗਈ ਕਣਕ ਲਈ ਹੁਣ ਤੱਕ ਕਿਸਾਨਾਂ ਨੂੰ 491.48 ਕਰੋੜ ਰੁਪਏ ਦੀ ਅਦਾਇਗੀ ਉਨਾਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਪਨਗ੍ਰੇਨ ਵੱਲੋਂ ਹੁਣ ਤੱਕ 149.62  ਕਰੋੜ, ਮਾਰਕਫੈੱਡ ਵੱਲੋਂ 118.53 ਕਰੋੜ, ਪਨਸਪ ਵੱਲੋਂ 122.26 ਕਰੋੜ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 56.24 ਅਤੇ ਐਫ. ਸੀ. ਆਈ ਵੱਲੋਂ 44.79 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨਾਂ ਕਿਹਾ ਕਿ ਸਬੰਧਤ ਏਜੰਸੀਆਂ ਨੂੰ ਖ਼ਰੀਦ ਕੀਤੀ ਕਣਕ ਦੀ ਚੁਕਾਈ ਤੇਜ਼ੀ ਨਾਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਹੁਣ ਤੱਕ 206110 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।
Spread the love