ਜ਼ਿਲ੍ਹਾ ਤਰਨ ਤਾਰਨ ਵਿੱਚ 85611 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ

ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 859 ਸੈਂਪਲ ਹੋਰ 
ਹੁਣ ਤੱਕ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 2 ਲੱਖ 16 ਹਜ਼ਾਰ 380 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 25 ਅਪ੍ਰੈਲ :
ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 85611 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 859 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 216380 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 209935 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1534 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 5200 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 4076 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ 23 ਅਪ੍ਰੈਲ ਨੂੰ ਭੇਜੇ ਗਏ 970 ਸੈਂਪਲਾਂ ਵਿੱਚ 72 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 898  ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 199 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 13 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 186 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 922 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 487 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 01 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 69 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 05 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।
Spread the love