ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਡੀ.ਸੀ. ਵੱਲੋਂ ਸਟਾਫ ਨੂੰ ਲੋਹੜੀ ਦੀ ਵਧਾਈ ਦਿੱਤੀ ਗਈ

SDM Mohali Chandrajoti Singh
ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਡੀ.ਸੀ. ਵੱਲੋਂ ਸਟਾਫ ਨੂੰ ਲੋਹੜੀ ਦੀ ਵਧਾਈ ਦਿੱਤੀ ਗਈ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਜਨਵਰੀ 2024
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਵਿਹੜੇ ਵਿੱਚ ਦਫਤਰੀ ਸਟਾਫ ਵੱਲੋਂ ਮਨਾਏ ਗਏ ਲੋਹੜੀ ਦੇ ਤਿਉਹਾਰ ਮੌਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਖੁਸ਼ੀਆਂ ਵਿੱਚ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. (ਜ) ਵਿਰਾਜ.ਐਸ. ਤਿੜਕੇ, ਏ.ਡੀ.ਸੀ. (ਡੀ) ਸੋਨਮ ਚੌਧਰੀ, ਐਸ.ਡੀ.ਐਮ. ਮੋਹਾਲੀ ਚੰਦਰਜੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਹਰਜੋਤ ਮਾਵੀ, ਸੀ.ਐਮ.ਐਫ.ਓ. ਇੰਦਰਪਾਲ ਅਤੇ ਸਹਾਇਕ ਕਮਿਸ਼ਨਰ(ਸਿਖਲਾਈ ਅਧੀਨ) ਡੇਵੀ ਗੋਇਲ ਵੀ ਸ਼ਾਮਲ ਸਨ। ਇਸ ਤੋਂ ਪਹਿਲਾਂ ਡੀ.ਸੀ. ਦਫਤਰ ਦੇ ਸਟਾਫ ਵੱਲੋਂ ਲੋਹੜੀ ਦੇ ਮੌਕੇ ਸੁਖਮਨੀ ਸਾਹਿਬ ਦੇ ਭੋਗ ਵੀ ਪਾਏ ਗਏ।
Spread the love