ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਲਾਗੂ : ਜ਼ਿਲ੍ਹਾ ਮੈਜਿਸਟਰੇਟ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਕੰਬਾਇਨਾਂ ’ਤੇ ਸੁਪਰ ਐਸ.ਐਮ.ਐਸ. ਲਗਾਉਣਾ ਹੋਵੇਗਾ ਲਾਜ਼ਮੀ

ਬਰਨਾਲਾ, 26 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਬਰਨਾਲਾ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਵੱਲੋਂ ਇਹ ਹੁਕਮ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤੇ ਗਏ ਹਨ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ। ਆਮ ਤੌਰ ’ਤੇ ਇਹ ਦੇਖਣ ’ਚ ਆਇਆ ਹੈ ਕਿ ਝੋਨੇ ਦੀ ਕਟਾਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਅਤੇ ਘਟਨਾ ਵਾਪਰਨ ਦਾ ਡਰ ਰਹਿੰਦਾ ਹੈ। ਇਸ ਤੋਂ ਇਲਾਵਾ ਕੰਬਾਇਨਾਂ ਰਾਤ ਸਮੇਂ ਹਰਾ ਝੋਨਾ ਜੋ ਕਿ ਚੰਗੀ ਤਰ੍ਹਾਂ ਅਜੇ ਪੱਕਿਆ ਵੀ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਕਾਰਣ ਹਰਾ ਕੱਟਿਆ ਹੋਇਆ ਝੋਨਾ ਸੁੱਕਣ ’ਤੇ ਕਾਲਾ ਪੈ ਜਾਂਦਾ ਹੈ। ਇਸ ਤੋਂ ਇਲਾਵਾ ਪੁਰਾਣੀਆ ਹੋ ਚੁੱਕੀਆਂ ਕੰਬਾਇਨਾਂ ਨਾਲ ਵੀ ਝੋਨੇ ਦੀ ਕਟਾਈ ਕੀਤੀ ਜਾਂਦੀ ਹੈ, ਜਿਸ ਨਾਲ ਝੋਨੇ ਦੀ ਕੁਆਲਿਟੀ ਗਿਰ ਜਾਂਦੀ ਹੈ। ਇਸੇ ਤਰ੍ਹਾਂ ਕੰਬਾਇਨਾਂ ’ਚ ਮਕੈਨੀਕਲ ਨੁਕਸ ਪੈਣ ਕਾਰਣ ਵੀ ਝੋਨੇ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ, ਜਿਸ ਕਾਰਣ ਖਰੀਦ ਏਜੰਸੀਆਂ ਝੋਨੇ ਦੀ ਖਰੀਦ ਕਰਨ ਤੋਂ ਝਿਜਕਦੀਆਂ ਹਨ। ਇਸ ਨਾਲ ਜਿੱਥੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ, ਉਥੇ ਅਸਿੱਧਾ ਅਸਰ ਦੇਸ਼ ਦੇ ਉਤਪਾਦਨ ’ਤੇ ਵੀ ਪੈਂਦਾ ਹੈ। ਝੋਨਾ ਨਾ ਵਿਕਣ ਕਾਰਣ ਕਿਸਾਨਾਂ ’ਚ ਰੋਸ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਕਾਨੂੰਨ ਭੰਗ ਹੋਣ ਦੀ ਸਥਿਤੀ ਦਾ ਡਰ ਬਣਿਆ ਰਹਿੰਦਾ ਹੈ।

ਇਸ ਲਈ ਉਪਰੋਕਤ ਨੂੰ ਧਿਆਨ ’ਚ ਰਖਦੇ ਹੋਏ ਬਰਨਾਲਾ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਇਨ ‘ਹਾਰਵੈਸਟਰ ਸੁਪਰ ਐਸ.ਐਮ.ਐਸ.’ ਲਗਾਏ ਵਗੈਰ ਨਾ ਵਰਤੀ ਜਾਵੇ।

ਇਹ ਹੁਕਮ ਜ਼ਿਲ੍ਹੇ ਅੰਦਰ 24 ਨਵੰਬਰ 2020 ਤੱਕ ਲਾਗੂ ਰਹਿਣਗੇ।

Spread the love