ਜ਼ਿਲ੍ਹੇ ਨਾਲ ਸਬੰਧਿਤ ਕੋਵਿਡ-19 ਪਾਜ਼ੇਟਿਵ ਪਾਏ ਗਏ 569 ਮਰੀਜ਼ ਹੋ ਚੁੱਕੇ ਹਨ ਸਿਹਤਯਾਬ-ਡਿਪਟੀ ਕਮਿਸ਼ਨਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

18 ਹੋਰ ਮਰੀਜ਼ਾਂ ਨੇ ਅੱਜ ਕਰੋਨਾ ਵਾਇਰਸ ‘ਤੇ ਪਾਈ ਫਤਿਹ
ਕੋਵਿਡ-19 ਦੀ ਜਾਂਚ ਲਈ ਭੇਜੇ ਗਏ ਅੱਜ ਪ੍ਰਾਪਤ 285 ਨਤੀਜਿਆਂ ਵਿੱਚੋਂ 284 ਦੀ ਰਿਪੋਰਟ ਆਈ ਨੈਗੇਟਿਵ
ਜਾਂਚ ਲਈ ਭੇਜੇ ਗਏ 558 ਨਮੂੁਨਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ
ਹੁਣ ਤੱਕ ਲਏ ਗਏ 27097 ਸੈਂਪਲਾਂ ਵਿੱਚੋਂ 25891 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ
ਤਰਨ ਤਾਰਨ, 30 ਅਗਸਤ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਨਾਲ ਸਬੰਧਿਤ ਕਰੋਨਾ ਵਾਇਰਸ ਤੋਂ ਪੀੜ੍ਹਤ 569 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।ਉਹਨਾਂ ਦੱਸਿਆ ਕਿ ਅੱਜ 18 ਹੋਰ ਮਰੀਜ਼ਾਂ ਨੇ ਕਰੋਨਾ ਵਾਇਰਸ ‘ਤੇ ਫਹਿਤ ਪਾਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਭੇਜੇ ਗਏ ਅੱਜ ਪ੍ਰਾਪਤ 285 ਨਤੀਜਿਆਂ ਵਿੱਚੋਂ 284 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1 ਸੈਂਪਲ ਦੀ ਰਿਪੋਰਟ ਪੋਜ਼ੇਟਿਵ ਆਈ ਹੈ।ਇਸ ਤੋਂ ਇਲਾਵਾ ਰੈਪਿਡ ਐਂਟੀਜਨ ਟੈਸਟ ਦੌਰਾਨ 4 ਹੋਰ ਮਰੀਜ਼ਾਂ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਪਾਈ ਗਈ ਹੈ।ਉਹਨਾਂ ਦੱਸਿਆ ਕਿ 558 ਨਮੂੁਨਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਜ਼ਿਲੇ ਵਿੱਚ ਹੁਣ ਤੱਕ ਲਏ ਗਏ 27097 ਸੈਂਪਲਾਂ ਵਿੱਚੋਂ 25891 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 763 ਮਰੀਜ਼ ਕੋਰੋਨਾ ਵਾਇਰਸ ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ ਹਨ, ਜਿੰਨ੍ਹਾਂ ਵਿੱਚੋਂ 569 ਮਰੀਜ਼ ਕਰੋਨਾ ਵਾਇਰਸ ‘ਤੇ ਫਹਿਤ ਪਾ ਚੁੱਕੇ ਹਨ।ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਵਿਡ-19 `ਤੇ ਅਸੀਂ ਜਲਦ ਹੀ ਫਤਿਹ ਪਾ ਲਵਾਂਗੇ।
       ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ  ਕੋਵਿਡ-19 ਤੋਂ ਬਚਾਓ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਰੋਨਾ ਇੱਕ ਭਿਆਨਕ ਵਾਇਰਸ ਹੈ, ਜੋ ਕਿ ਅਕਸਰ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਹੀ  ਫੈਲਦਾ ਹੈ। ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪਰਹੇਜ਼ ਹੀ ਇਸ ਦਾ ਇਲਾਜ ਹੈ
        ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਰੋਨਾ ਤੋਂ ਸਾਵਧਾਨ ਕਰਦਿਆਂ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ, ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ  ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਉਨਾਂ ਬਜ਼ੁਰਗਾਂ `ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ
        ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ “ਮਿਸ਼ਨ ਫਤਿਹ” ਨੂੰ ਸਫਲ ਬਣਾਇਆ ਜਾ ਸਕੇ ।
Spread the love