1 ਮੌਤਾਂ, 56 ਨਵੇਂ ਕੇਸ ਤੇ 61 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋ ਕੇ ਪਰਤੇ ਘਰ : ਡਿਪਟੀ ਕਮਿਸ਼ਨਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਬਠਿੰਡਾ, 14 ਜੂਨ  2021  ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 1 ਵਿਅਕਤੀ ਦੀ ਮੌਤ, 56 ਨਵੇਂ ਕੇਸ ਅਤੇ 61 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ।
ਸ਼੍ਰੀ ਬੀ.ਸ਼੍ਰੀਨਵਾਸਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 364785 ਸੈਂਪਲ ਲਏ ਗਏ, ਜਿਨਾਂ ਚੋਂ 40513 ਪਾਜੀਟਿਵ ਕੇਸ ਆਏ, ਜਿਸ ਚੋਂ 38691 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 836 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 986 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 724 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
Spread the love