11 ਸਤੰਬਰ ਨੂੰ ਜ਼ਿਲ੍ਹਾ ਫਿਰੋਜ਼ਪੁਰ, ਗੁਰੂਹਰਸਹਾਏ ਅਤੇ ਜ਼ੀਰਾ ਵਿਖੇ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ— ਮਿਸ ਏਕਤਾ ਉੱਪਲ

????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਿਰੋਜ਼ਪੁਰ ਵਿਖੇ ਸੈਮੀਨਾਰ ਦਾ ਆਯੋਜਨ
ਫਿਰੋਜ਼ਪੁਰ 06 ਸਤੰਬਰ 2021 ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਿਰੋਜ਼ਪੁਰ ਵਿਖੇ ਨੈਸ਼ਨਲ ਲੋਕ ਅਦਾਲਤ 11 ਸਤੰਬਰ 2021 ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਸਹਿਤ—ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਏਕਤਾ ਉੱਪਲ ਨੇ ਦੱਸਿਆ ਕਿ ਇਸ ਦਫ਼ਤਰ ਵੱਲੋਂ ਮਿਤੀ 11 ਸਤੰਬਰ 2021 ਨੂੰ ਜ਼ਿਲ੍ਹਾ ਫਿਰੋਜ਼ਪੁਰ, ਗੁਰੂਹਰਸਹਾਏ ਅਤੇ ਜ਼ੀਰਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿੱਚ ਹਰ ਤਰ੍ਹਾਂ ਕੇ ਰਾਜ਼ੀਨਾਮਾ ਹੋਣ ਯੋਗ ਕੇਸ ਲੱਗ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਇਸ ਕੌਮੀ ਲੋਕ ਅਦਾਲਤ ਬਾਰੇ ਵਿਸਥਾਰ ਸਹਿਤ ਦੱਸਿਆ ਕਿ ਕਿਸ ਤਰ੍ਹਾਂ ਆਮ ਜਨਤਾ ਇਸ ਦਫ਼ਤਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਫਾਇਦਾ ਉਠਾ ਸਕਦੇ ਹਨ।ਇਸ ਤੋਂ ਬਾਅਦ ਜੱਜ ਸਾਹਿਬ ਨੇ ਅਧਿਆਪਕ ਦਿਵਸ ਨੂੰ ਸਮਰਪਿਤ ਬੱਚਿਆਂ ਵੱਲੋਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਇਸ ਵਿਸ਼ੇਸ਼ ਸਹਿਯੋਗ ਲਈ ਉਨ੍ਹਾਂ ਦੀ ਭਰਪੂਰ ਸ਼ਲਾਘਾ ਵੀ ਕੀਤੀ ।

Spread the love