ਸਮਾਰਟ ਸਿਟੀ ਤਹਿਤ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ 24 ਅਗਸਤ 2021 ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸਹਿਰ ਦੀ ਚਾਰਦੀਵਾਰੀ ਦੇ ਬਾਹਰਵਰ 125 ਕਰੋੜ ਰੁਪਏ ਦੀ ਲਾਗਤ ਨਾਲ ਤੇਜ਼ੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਸ਼ਹਿਰ ਦੀ ਚਾਰਦੀਵਾਰੀ ਦੇ ਬਾਹਰਵਰ ਬਿਜਲੀ ਦੀਆਂ ਤਾਰਾਂ, ਪਾਣੀ ਦੀਆਂ ਪਾਇਪਾਂ ਅਤੇ ਸਾਰਾ ਸੀਵਰੇਜ ਸਿਸਟਮ ਦੀਆਂ ਨਵੀਆਂ ਪਾਇਪਾਂ ਪਾ ਕੇ ਇਸ ਨੂੰ ਅੰਡਰਗਰਾਊਡ ਕੀਤਾ ਜਾ ਰਿਹਾ ਹੈ।
ਅੱਜ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਮਿਸ਼ਨਰ ਨਗਰ ਨਿਗਮ ਸ: ਮਲਵਿੰਦਰ ਸਿੰਘ ਜੱਗੀ ਅਤੇ ਕੋਸਲਰ ਵਿਕਾਸ ਸੋਨੀ ਨੇ ਲੋਹਗੜ ਤੋ ਖ਼ਜਾਨਾ ਗੇਟ ਵਿਖੇ ਸਮਾਰਟ ਸਿਟੀ ਦੇ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਕਮਿਸ਼ਨਰ ਸ੍ਰ ਮੱਲੀ ਨੇ ਦੱਸਿਆ ਕਿ ਸਮਾਰਟ ਸਿਟੀ ਤਹਿਤ ਲੋਹਗੜ੍ਹ ਤੋਂ ਲੈ ਕੇ ਖਜਾਨਾ ਗੇਟ ਤੱਕ ਦਾ ਕੰਮ ਪਹਿਲ ਦੇ ਅਧਾਰ ਤੇ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ ਤਹਿਤ ਹੀ ਸ਼ਹਿਰ ਵਿੱਚ ਪਾਰਕਾਂ ਦਾ ਸੁੰਦਰੀਕਰਨ ਕੀਤਾ ਗਿਆ ਅਤੇ ਕਈ ਪਾਰਕਾਂ ਵਿੱਚ ਜਿੰਮ ਵੀ ਲਗਾਏ ਗਏ ਹਨ। ਇਸ ਮੌਕੇ ਸ੍ਰ ਮੱਲੀ ਨੇ ਸਬੰਧਤ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਸਾਰਾ ਕੰਮ ਮਿਥੇ ਸਮੇਂ ਅੰਦਰ ਅੰਦਰ ਪੂਰਾ ਕੀਤਾ ਜਾਵੇ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ੍ਰੀ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਹਗੜ੍ਹ ਤੋਂ ਖਜਾਨਾ ਗੇਟ ਤੱਕ ਦੇ ਕੰਮ ਨੂੰ ਤੇਜੀ ਨਾਲ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੁੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸਾਰੀਆਂ ਤਾਰਾਂ ਅੰਡਰ ਗਰਾਉਂਡ ਹੋਣ ਨਾਲ ਸ਼ਹਿਰ ਦੀ ਦਿੱਖ ਵਿੱਚ ਕਾਫੀ ਸੁਧਾਰ ਆਵੇਗਾ ਅਤੇ ਇਹ ਕੰਮ ਜਲਦ ਹੀ ਮੁਕੰਮਲ ਕਰਕੇ ਲੋਕਾਂ ਨੂੰ ਆਵਾਜਾਈ ਦੀ ਸਮੱਸਿਆ ਤੋਂ ਰਾਹਤ ਮਿਲੇਗੀ।
ਇਸ ਮੌਕੇ ਚੇਅਰਮੈਨ ਮਹੇਸ ਖੰਨਾ ਤੋਂ ਇਲਾਵਾ ਨਗਰ ਨਿਗਮ ਦੇ ਉਚ ਅਧਿਕਾਰੀ ਵੀ ਹਾਜਰ ਸਨ।
ਕੈਪਸ਼ਨ ਕਮਿਸ਼ਨਰ ਨਗਰ ਨਿਗਮ ਸ: ਮਲਵਿੰਦਰ ਸਿੰਘ ਜੱਗੀ ਅਤੇ ਕੋਸਲਰ ਵਿਕਾਸ ਸੋਨੀ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਂਦੇ ਹੋਏ।