21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ: ਸਹਾਇਕ ਕਮਿਸ਼ਨਰ

ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ: ਸਹਾਇਕ ਕਮਿਸ਼ਨਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਰੂਪਨਗਰ, 18 ਜੂਨ , 2024

ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਸਵੇਰੇ 7 ਵਜੇ ਮਨਾਇਆ ਜਾਵੇਗਾ। ਇਸ ਦੇ ਸਬੰਧ ਵਿੱਚ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ ਦੀ ਅਗਵਾਈ ਹੇਠ ਮਿੰਨੀ ਸਕੱਤਰੇਤ ਰੂਪਨਗਰ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ।

ਇਸ ਮੌਕੇ ਉਤੇ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਨਿਰਧਾਰਿਤ ਕੀਤੀਆਂ ਅਤੇ ਸਕੂਲੀ ਅਤੇ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਇਸ ਸਮਾਗਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।

ਇਸ ਮੀਟਿੰਗ ਵਿੱਚ ਆਰਟੀਓ ਗੁਰਵਿੰਦਰਪਾਲ ਸਿੰਘ ਜੌਹਲ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਡਾ. ਜੋਤੀ ਬੱਬਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁਘ, ਵਣ ਅਫ਼ਸਰ ਸ. ਹਰਜਿੰਦਰ ਸਿੰਘ, ਨਹਿਰੂ ਯੂਵਾ ਕੇਂਦਰ ਤੋਂ ਯੂਥ ਕੋਆਰਡੀਨੇਟਰ ਸ਼੍ਰੀ ਪੰਕਜ ਯਾਦਵ, ਸਰਕਾਰੀ ਕਾਲਜ ਤੋਂ ਪ੍ਰੋ ਹਰਜੀਤ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Spread the love