ਨਵਾਂਸ਼ਹਿਰ, 1 ਅਕਤੂਬਰ 2021
ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੀ ਸਹੂਲਤ ਤਹਿਤ ਅੱਜ ਹਲਕਾ ਨਵਾਂਸ਼ਹਿਰ ਦੀ ਬੇਗਮਪੁਰ ਸੁਸਾਇਟੀ ਦੇ 246 ਲਾਭਪਾਤਰੀਆਂ ਨੂੰ 5727390 ਰੁਪਏ ਅਤੇ ਹੁਸੈਨਚੱਕ ਸੁਸਾਇਟੀ ਦੇ 45 ਲਾਭਪਾਤਰੀਆਂ ਨੂੰ 1092423 ਰੁਪਏ ਦੇ ਚੈੱਕ ਤਕਸੀਮ ਕੀਤੇ।
ਹੋਰ ਪੜ੍ਹੋ :-ਮੁੱਖ ਮੰਤਰੀ ਵੱਲੋਂ ਵੈਟਰਨ ਐਥਲੀਟ ਮਾਨ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਕਰੀਬ 2.85 ਲੱਖ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ, ਜਿਸ ਨਾਲ ਇਸ ਵਰਗ ਨੂੰ ਵੱਡੀ ਰਾਹਤ ਮਿਲੇਗੀ ਤੇ ਉਨ੍ਹਾਂ ਦੀ ਜ਼ਿੰਦਗੀ ਬਿਹਤਰ ਬਣ ਸਕੇਗੀ ਅਤੇ ਸੂਬੇ ਦੀ ਤਰੱਕੀ ਦੀ ਰਫ਼ਤਾਰ ਤੇਜ਼ ਹੋਵੇਗੀ।
ਪੰਜਾਬ ਸਰਕਾਰ ਕਿਸਾਨਾਂ, ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ ਨਾਲ ਮੋਢੇ ਨਾਲ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਾਰੇ ਵਰਗਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਇਨ੍ਹਾਂ ਦੀ ਜ਼ਿੰਦਗੀ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰ ਕੇ ਸਿਰਤੋੜ ਯਤਨ ਕਰ ਰਹੀ ਹੈ।