ਆਸ਼ਾ ਵਰਕਰਾਂ ਨਾਲ ਕੀਤੀ ਮੀਟਿੰਗ
ਬਰਨਾਲਾ, 7 ਅਕਤੂਬਰ
ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲਾ ਬਰਨਾਲਾ ’ਚ ਲੋਕਾਂ ਲਈ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਲਈ ਲਗਾਤਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲਾ ਬਰਨਾਲਾ ’ਚ ਸੈਕਟਰ ਵਾਰ ਆਸ਼ਾ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਹਰ ਇੱਕ ਲੋੜਵੰਦ ਸਮੇਂ ਸਿਰ ਸਿਹਤ ਸਹੂਲਤਾਂ ਦਾ ਲਾਭ ਲੈ ਸਕੇ।
ਹੋਰ ਪੜ੍ਹੋ :-ਸ਼੍ਰੋਮਣੀ ਅਕਾਲੀ ਦਲ ਦਾ 5 ਮੈਂਬਰੀ ਵਫਦ ਅੱਜ ਲਖੀਮਪੁਰ ਖੀਰੀ ਜਾਵੇਗੀ
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਵੱਲੋਂ ਬਲਾਕ ਧਨੌਲਾ ਦੇ ਠੀਕਰੀਵਾਲ ਸੈਕਟਰ ਦੀਆਂ ਆਸ਼ਾ ਵਰਕਰਾਂ ਦੀ ਮੀਟਿੰਗ ਕਰਨ ਸਮੇਂ ਕੀਤਾ ਗਿਆ। ਮੀਟਿੰਗ ਦੌਰਾਨ ਡਾ. ਔਲਖ ਨੇ ਕਿਹਾ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਇੱਕ ਯੋਗ ਪਰਿਵਾਰ 5 ਲੱਖ ਰੁਪਏ ਤੱਕ ਦਾ ਪ੍ਰਤੀ ਸਾਲ ਮੁਫਤ ਇਲਾਜ ਕਰਵਾ ਸਕਦਾ ਹੈ।
ਮੀਟਿੰਗ ਵਿੱਚ ਹਾਜ਼ਰ ਆਸ਼ਾ ਵਰਕਰਾਂ ਨੂੰ ਹਦਾਇਤ ਕਰਦੇ ਹੋਏ ਕਿਹਾ ਗਿਆ ਕਿ ਇਸ ਸਕੀਮ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਸਕੀਮ ਦੇ ਕਾਰਡ ਬਣਵਾਉਣ ਤੋਂ ਵਾਂਝੇ ਰਹਿੰਦੇ ਪਰਿਵਾਰਾਂ ਦੇ ਕਾਰਡ ਜਲਦ ਤੋਂ ਜਲਦ ਬਣਵਾਏ ਜਾਣ ਅਤੇ ਆਪਣੇ ਖੇਤਰ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਇਸ ਸਕੀਮ ਵਿੱਚ ਜ਼ਰੂਰ ਸ਼ਾਮਲ ਕੀਤਾ ਜਾਵੇ ਤਾਂ ਜੋ ਗਰਭ ਅਵਸਥਾ, ਜਣੇਪੇ ਸਮੇਂ ਅਤੇ ਜਣੇਪੇ ਤੋਂ ਬਾਅਦ ਜ਼ੱਚਾ-ਬੱਚਾ ਨੂੰ ਇਸ ਸਕੀਮ ਅਧੀਨ ਮੁਫਤ ਡਾਕਟਰੀ ਸਹੂਲਤ ਦਾ ਲਾਭ ਮਿਲ ਸਕੇ।
ਮੀਟਿੰਗ ਦੌਰਾਨ ਦੱਸਿਆ ਗਿਆ ਕਿ ਇਸ ਸਕੀਮ ਵਿੱਚ ਸ਼ਾਮਲ ਕਰਨ ਲਈ ਗਰਭਵਤੀ ਔਰਤ ਅਤੇ ਉਸ ਦੇ ਪਤੀ ਦਾ ਆਧਾਰ ਕਾਰਡ, ਰਾਸ਼ਨ ਕਾਰਡ ਆਦਿ ਲੈ ਕੇ ਨੇੜੇ ਦੇ ਸਿਵਲ ਹਸਪਤਾਲ ਬਰਨਾਲਾ, ਤਪਾ, ਭਦੌੜ, ਧਨੌਲਾ, ਮਹਿਲ ਕਲਾਂ, ਚੰਨਣਵਾਲ ਵਿਖੇ ਅਰੋਗਿਆ ਮਿੱਤਰ ਤੋਂ ਜਾਂ ਫਿਰ ਨੇੜਲੇ ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾਂ ਤੋਂ ਬਣਵਾਇਆ ਜਾ ਸਕਦਾ ਹੈ। ਇਸ ਸਮੇਂ ਜ਼ਿਲਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ, ਸੰਦੀਪ ਸਿੰਘ ਜ਼ਿਲਾ ਕੋਆਰਡੀਨੇਟਰ, ਪਰਮੇਲ ਕੌਰ ਤੇ ਆਸ਼ਾ ਹਾਜ਼ਰ ਸਨ।