ਪੰਜਾਬ ਸਰਕਾਰ ਆਰਥਿਕ ਤੌਰ `ਤੇ ਕਮਜੋਰ ਵਰਗਾਂ ਨੂੰ ਸਹੂਲਤਾਂ ਤੇ ਰਾਹਤ ਪ੍ਰਦਾਨ ਕਰਨ ਲਈ ਯਤਨਸ਼ੀਲ – ਵਿਧਾਇਕ ਘੁਬਾਇਆ

BABITA
ਪੰਜਾਬ ਸਰਕਾਰ ਆਰਥਿਕ ਤੌਰ `ਤੇ ਕਮਜੋਰ ਵਰਗਾਂ ਨੂੰ ਸਹੂਲਤਾਂ ਤੇ ਰਾਹਤ ਪ੍ਰਦਾਨ ਕਰਨ ਲਈ ਯਤਨਸ਼ੀਲ - ਵਿਧਾਇਕ ਘੁਬਾਇਆ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਜ਼ਿਲ੍ਹੇ ਅੰਦਰ ਲਗਭਗ 120 ਕਰੋੜ ਰੁਪਏ  ਦੇ   ਬਿਜਲੀ ਦੇ ਬਕਾਏ ਬਿਲ ਕੀਤੇ ਜਾਣਗੇ ਮੁਆਫ-ਡਿਪਟੀ ਕਮਿਸ਼ਨਰ
ਫਾਜ਼ਿਲਕਾ 20 ਅਕਤੂਬਰ 2021
ਪੰਜਾਬ ਸਰਕਾਰ ਆਰਥਿਕ ਤੌਰ `ਤੇ ਕਮਜੋਰ ਵਰਗਾਂ ਨੂੰ ਸਹੂਲਤਾਂ ਤੇ ਰਾਹਤ ਪ੍ਰਦਾਨ ਕਰਨ ਲਈ ਪੂਰਜੋਰ ਯਤਨ ਕਰ ਰਹੀ ਹੈ। ਮੁੱਖ ਮੰਤਰੀ ਵੱਲੋਂ ਪਿਛਲੇ ਦਿਨੀ 2 ਕਿਲੋਵਾਟ ਮਨਜ਼ੁਰਸ਼ੁਦਾ ਲੋਡ ਤੱਕ ਦੇ ਸਾਰੇ ਘਰੇਲੂ ਖਪਤਕਾਰਾਂ ਦੇ ਬਕਾਇਆ ਖੜੀ ਬਿਜਲੀ ਬਿਲਾਂ ਦੀ ਰਕਮ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਗਿਆ ਸੀ, ਦੀ ਪਾਲਣਾ ਕਰਦਿਆਂ ਅੱਜ ਫਾਜ਼ਿਲਕਾ ਜ਼ਿਲੇ੍ਹ ਅੰਦਰ ਵੀ ਕੈਂਪ ਲਗਾ ਕੇ ਇਸਦੀ ਸ਼ਰੂਆਤ ਕੀਤੀ ਗਈ। ਜਿਸ ਵਿਚ ਫਾਜ਼ਿਲਕਾ ਦੇ ਹਲਕਾ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਅਤੇ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਵੱਲੋਂ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ।ਉਨ੍ਹਾਂ ਦੱਸਿਆ ਕਿ ਲਗਭਗ ਫਾਜ਼ਿਲਕਾ ਜ਼ਿਲ੍ਹੇ ਅੰਦਰ 1 ਲੱਖ  32 ਹਜ਼ਾਰ ਖਪਤਕਾਰਾਂ ਦੇ ਲਗਭਗ 120 ਕਰੋੜ ਰੁਪਏ  ਦੇ   ਬਿਜਲੀ ਦੇ ਬਕਾਏ ਬਿਲ ਮੁਆਫ ਕੀਤੇ ਜਾਣਗੇ।

\

ਹੋਰ ਪੜ੍ਹੋ :-ਸੀ.ਬੀ.ਐਸ.ਈ. ਵੱਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣਾ ਮੰਦਭਾਗਾ: ਪਰਗਟ ਸਿੰਘ

ਇਸ ਮੌਕੇ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਨੇਕਾਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਨੂੰ ਮਜ਼ਬੂਤ ਕਰਨ ਲਈ ਬਕਾਏ ਰਹਿੰਦੇ ਬਿਲਾਂ ਨੂੰ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਜ਼ੋ ਬਕਾਏ ਨਹੀਂ ਭਰ ਸਕਦੀ ਹੈ ਉਨ੍ਹਾਂ ਦੇ ਬਿਲ ਸਰਕਾਰ ਵੱਲੋਂ ਅਦਾ ਕੀਤੇ ਜਾਣਗੇ।
ਵਿਧਾਇਕ ਸ. ਘੁਬਾਇਆ ਨੇ ਕਿਹਾ ਕਿ ਸਰਕਾਰ ਵੱਲੋਂ ਕਿਸੇ ਇਕ ਜਾਤੀ ਦੇ ਕਮਜ਼ੋਰ ਵਰਗਾਂ ਨੂੰ ਨਹੀਂ ਬਲਕਿ ਸਾਰੇ ਵਰਗਾਂ ਨੂੰ ਹੀ ਸਰਕਾਰ ਦੀਆਂ ਸਕੀਮਾਂ ਤਹਿਤ ਬਣਦਾ ਲਾਹਾ ਦੇਣ ਲਈ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਜਿਸ ਤਹਿਤ ਕੋਈ ਵੀ ਵਰਗ ਪਛੜ ਨਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਬਿਜਲੀ ਬਿਲ ਤੋਂ ਇਲਾਵਾ ਹੋਰ ਵੱਖ-ਵੱਖ ਸਕੀਮਾਂ ਤਹਿਤ ਵੀ ਆਉਣ ਵਾਲੇ ਸਮੇਂ ਵਿਚ ਬਣਦੇ ਲਾਭ ਦਿੱਤੇ ਜਾਣਗੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਕਿ ਸਰਕਾਰ ਦੇ ਆਦੇਸ਼ਾਂ ਮੁਤਾਬਕ ਜ਼ਿਲੇ੍ਹ ਅੰਦਰ ਪੀ.ਐਸ.ਪੀ.ਸੀ.ਐਲ ਦੇ ਸਹਿਯੋਗ ਨਾਲ 2 ਕਿਲੋਵਾਟ ਮਨਜ਼ੁਰਸ਼ੁਦਾ ਲੋਡ ਤੱਕ ਦੇ ਸਾਰੇ ਘਰੇਲੂ ਖਪਤਕਾਰਾਂ ਦੇ ਬਕਾਏ ਬਿਜਲੀ ਬਿਲ ਮੁਆਫ ਕਰਨ ਸਬੰਧੀ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਥਾਨਕ ਆਨੰਦਪੁਰ ਮੁਹੱਲਾ ਦੇ ਕਮਿਉਨਿਟੀ ਹਾਲ ਵਿਖੇ ਅੱਜ ਲਗਾਏ ਗਏ ਕੈਂਪ ਦੌਰਾਨ ਲੋਕਾਂ ਵੱਲੋਂ ਹੁਣ ਤੱਕ   460 ਫਾਰਮ ਭਰੇ ਗਏ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ `ਚ ਹੋਰ ਕੈਂਪ ਵੀ ਲਗਾਏ ਜਾਣਗੇ।ਇਸ ਤੋਂ ਇਲਾਵਾ ਜਿਵੇਂ ਜਿਵੇਂ ਖਪਤਕਾਰ ਬਿਲ ਮੁਆਫ ਕਰਨ ਸਬੰਧੀ ਜਾਂ ਕਟੇ ਗਏ ਬਿਜਲੀ ਕੁਨੈਕਸ਼ਨਾਂ ਨੂੰ ਜ਼ੋੜਨ ਸਬੰਧੀ ਆਪਣੀਆਂ ਅਰਜੀਆਂ ਦੇਣਗੇ ਤੁਰੰਤ ਕਾਰਵਾਈ ਕਰਦਿਆਂ ਬਣਦਾ ਲਾਹਾ ਮੁਹੱਈਆ ਕਰਵਾਇਆ ਜਾਵੇਗਾ।
ਇਸ ਮੌਕੇ ਐਸ.ਡੀ.ਐਮ. ਸ੍ਰੀ ਰਵਿੰਦਰ ਸਿੰਘ ਅਰੋੜਾ, ਕਾਰਜਕਾਰੀ ਇੰਜੀਨੀਅਰ ਬਿਜਲੀ ਬੋਰਡ ਸ੍ਰੀ ਰੰਜਨ, ਪ੍ਰਧਾਨ ਨਗਰ ਕੌਂਸਲ ਸ੍ਰੀ ਸੁਰਿੰਦਰ ਸਚਦੇਵਾ, ਪਾਰਸ਼ਦ ਗੋਲਡੀ ਝਾਂਬ, ਚੇਅਰਮੈਨ ਮਾਰਕੀਟ ਕਮੇਟੀ ਪ੍ਰੇਮ ਕੁਲਰੀਆ, ਸੁਖਾ ਚੇਅਰਮੈਨ ਬਲਾਕ ਸੰਮਤੀ, ਗੁਰਜੀਤ ਚੇਅਰਮੈਨ ਪੀ.ਏ.ਡੀ.ਬੀ., ਗੌਰਵ ਨਾਰੰਗ ਵਾਈਸ ਚੇਅਰਮੈਨ ਪੀ.ਏ.ਡੀ.ਬੀ., ਡਾ. ਸੰਦੀਪ ਕੰਬੋਜ਼, ਸ਼ਮਿਤਾ ਸਰਪੰਚ ਲਾਧੂਕਾ ਮੰਡੀ, ਸ਼ਮਿਤਾ ਕੰਬੋਜ਼ ਨੂਰ ਸਮੰਧ, ਦਵਿੰਦਰ ਸਚਦੇਵਾ ਆੜਤੀਆ ਪ੍ਰਧਾਨ, ਰਾਧੇ ਸ਼ਾਮ ਐਮ.ਸੀ., ਮਹਾਂਵੀਰ, ਸੁਰਜੀਤ ਵਾਰਵਲ, ਅਸ਼ਵਨੀ ਕੁਮਾਰ, ਜਗਦੀਸ਼ ਕੁਮਾਰ ਦਸਵਾਲਾ, ਜ਼ੋਗਿੰਦਰ ਸਿੰਘ, ਰਾਜ ਸਿੰਘ, ਗੁਰਮੇਲ ਸਿੰਘ ਸੰਧੂ ਸਰਪੰਚ, ਮੈਡਮ ਜ਼ਸਵਿੰਦਰ ਸਿੰਘ ਤੋਂ ਇਲਾਵਾ ਹੋਰ ਰਾਜਨੀਤਿਕ ਨੁਮਾਇੰਦੇ ਮੌਜੂਦ ਸਨ।
Spread the love