ਨਵਾਂਸ਼ਹਿਰ, 9 ਨਵੰਬਰ 2021
ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਨੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਸਤਲੁਜ ਦਰਿਆ ਅਤੇ ਬਿਸਤ ਦੁੁਆਬ ਨਹਿਰ ਵਿਚ ਲੋਕਾਂ ਦੇ ਨਹਾਉਣ ’ਤੇ ਪਾਬੰਦੀ ਲਾਈ ਹੈ। ਜ਼ਿਲਾ ਮੈਜਿਸਟ੍ਰੇਟ ਅਨੁਸਾਰ ਨਹਾਉਣ ਵਕਤ ਵਾਪਰਦੇ ਹਾਦਸਿਆਂ ਕਾਰਨ ਕਈ ਪਰਿਵਾਰਾਂ ਦੇ ਅਣਮੁੱਲੇ ਜੀਅ ਮੌਤ ਦੀ ਭੇਟ ਚੜਨੋਂ ਰੋਕਣ ਲਈ ਇਹ ਕਦਮ ਚੁੱਕੇ ਗਏ ਹਨ। ਉਨਾਂ ਦੱਸਿਆ ਕਿ ਇਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਪੁਲਿਸ ਕਾਰਵਾਈ ਕੀਤੀ ਜਾਵੇਗੀ। ਇਹ ਮਨਾਹੀ ਦੇ ਹੁਕਮ 20 ਦਸੰਬਰ 2021 ਤੱਕ ਲਾਗੂ ਰਹਿਣਗੇ।