ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ
ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਕਾਲਜ ਢਿੱਲਵਾਂ ਵਿਖੇ ਕਰਵਾਏ ਗਏ ਦੇਸ਼ ਭਗਤੀ ਦੇ ਭਾਸ਼ਣ ਮੁਕਾਬਲੇ
ਬਰਨਾਲਾ, 9 ਨਵੰਬਰ 2021
ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ “ਦੇਸ਼ ਭਗਤੀ ਅਤੇ ਰਾਸ਼ਟਰੀ ਨਿਰਮਾਣ” ਵਿਸ਼ੇ ‘ਤੇ ਬਲਾਕ ਸਹਿਣਾ ਦੇ ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਭਾਸ਼ਣ ਮੁਕਾਬਲੇ ਕਰਵਾਏ ਗਏ।
ਹੋਰ ਪੜ੍ਹੋ :-ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਡਾ. ਗੀਤਾਂਜਲੀ ਸਿੰਘ
ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਓਮਕਾਰ ਸਵਾਮੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੇਸ਼ ਦੇ ਨਿਰਮਾਣ ਵਿੱਚ ਦੇਸ਼ ਦੇ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ। ਇਸ ਸਬੰਧ ਵਿੱਚ ਨੌਜਵਾਨਾਂ ਅੰਦਰ ਦੇਸ਼ ਭਗਤੀ ਨੂੰ ਉਜਾਗਰ ਕਰਨ ਲਈ ਇਹ ਭਾਸ਼ਣ ਮੁਕਾਬਲੇ ਕਰਵਾਏ ਹਨ । ਇਸ ਪ੍ਰਤੀਯੋਗਤਾ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਕਾਲਜ ਵਿਦਿਆਰਥੀਆਂ ਨੇ, ਦੇਸ਼ ਭਗਤੀ, ਸ਼ਹੀਦ ਭਗਤ ਸਿੰਘ, ਨਾਗਰਿਕਾਂ ਦੀਆਂ ਦੇਸ਼ ਪ੍ਰਤੀ ਜ਼ਿੰਮੇਵਾਰੀਆਂ ਬਾਰੇ ਭਾਸ਼ਣ ਦਿੱਤੇ।
ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਿਆਂ ਵਿੱਚੋਂ ਪਹਿਲਾ ਸਥਾਨ ਰਾਜਵਿੰਦਰ ਕੌਰ , ਦੂਜਾ ਸਥਾਨ ਰਾਣੋ ਕੌਰ ਅਤੇ ਤੀਜਾ ਸਥਾਨ ਸੁਖਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਨਹਿਰੂ ਯੁਵਾ ਕੇਂਦਰ ਬਰਨਾਲ਼ਾ ਦੇ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਓਮਕਾਰ ਸਵਾਮੀ ਵੱਲੋਂ ਪ੍ਰਸੰਸਾ ਸਰਟੀਫ਼ਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕਾਲਜ ਇੰਚਾਰਜ ਡਾ. ਲਖਵਿੰਦਰ ਸਿੰਘ ਰੱਖੜਾ, ਐਨਐਸਐਸ ਕੋਆਰਡੀਨੇਟਰ ਡਾ. ਜਸਵੰਤ ਸਿੰਘ ਬੁੱਗਰਾਂ , ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਅਮਨਦੀਪ ਕੌਰ , ਨਹਿਰੂ ਯੁਵਾ ਕੇਂਦਰ ਬਰਨਾਲ਼ਾ ਤੋਂ ਬਲਜਿੰਦਰ ਕੌਰ , ਅਮ੍ਰਿਤ ਸਿੰਘ ਆਦਿ ਹਾਜ਼ਰ ਸਨ।