ਗੁਰਦਾਸਪੁਰ, 26 ਨਵੰਬਰ 2021
ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ੍ਰ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ, ਉਦਯੋਗਪਤੀਆਂ ਤੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ।
ਹੋਰ ਪੜ੍ਹੋ :-ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਸਮੂਹਿਕ ਹੰਭਲੇ ਮਾਰਨ ਦੀ ਜਰੂਰਤ-ਸ਼੍ਰੋਮਣੀ ਪੰਜਾਬੀ ਆਲੋਚਕ ਅਨੂਪ ਸਿੰਘ
ਵਿਧਾਇਕ ਪਾਹੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਇੰਡਸਟਰੀ ਦੀ ਪ੍ਰਫੁੱਲਤਾ ਲਈ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਸੂਬੇ ਵਿੱਚ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸੂਬੇ ਵਿੱਚ ਕਰੀਬ 1 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਜਿਥੇ ਆਰਥਿਕਤਾ ਮਜ਼ਬੂਤ ਹੋਈ ਹੈ ਉਥੇ ਹੀ ਰੋਜ਼ਗਾਰ ਦੇ ਬਿਹਤਰੀਨ ਮੌਕੇ ਵੀ ਪੈਦਾ ਹੋਏ ਹਨ।
ਵਿਧਾਇਕ ਪਾਹੜਾ ਨੇ ਦੱਸਿਆ ਕਿ ਸਨਅਤਕਾਰਾਂ ਅਤੇ ਵਪਾਰੀਆਂ ਵਿਰੁੱਧ ਵੈਟ ਦੇ ਸਾਲ 2014-15, 2015-16 ਅਤੇ 2016-17 ਤੱਕ ਦੇ 40 ਹਜ਼ਾਰ ਕੇਸ ਰੱਦ ਕੀਤੇ ਗਏ । ਬਾਕੀ ਰਹਿੰਦੇ 8000 ਕੇਸਾਂ ਦਾ ਨਿਪਟਾਰਾ ਕੁਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ਼ 30 ਫੀਸਦੀ ਜਮਾ ਕਰਕੇ ਕੀਤਾ ਜਾਵੇਗਾ ਅਤੇ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਇਸ 30 ਫੀਸਦੀ ਦੇਣਦਾਰੀ ਦਾ ਸਿਰਫ 20 ਫੀਸਦੀ ਜਮਾਂ ਕਰਨਾ ਪਵੇਗਾ ਅਤੇ ਬਾਕੀ 80 ਫੀਸਦ ਅਗਲੇ ਸਾਲ ਜਮਾਂ ਕਰਨਾ ਪਵੇਗਾ। ਉਨਾਂ ਕੋਰੋਨਾ ਦੇ ਸੰਕਟ ਸਮੇਂ ਸਨਅਤਕਾਰਾਂ ਵੱਲੋਂ ਸੂਬਾ ਸਰਕਾਰ ਨੂੰ ਦਿੱਤੇ ਗਏ ਮਹੱਤਵਪੂਰਨ ਸਹਿਯੋਗ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ।
ਵਿਧਾਇਕ ਪਾਹੜਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਨਵੀਂ ਇੰਡਸਟਰੀ ਪਾਲਸੀ ਵਿੱਚ ਉਦਯੋਗਪਤੀਆਂ ਨੂੰ ਕਾਫੀ ਸਹੂਲਤਾਂ ਮਿਲ ਰਹੀਆਂ ਹਨ।