ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਕੋਆਪਰੇਟਿਵ ਇੰਸਪੈਕਟਰ ਦੀ ਅਸਾਮੀ ਲਈ ਮੁਫ਼ਤ ਕੋਚਿੰਗ ਸ਼ੁਰੂ

GHAR GHAR ROZGAR
GHAR GHAR ROZGAR MISSION

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

29 ਤੇ 30 ਦਸੰਬਰ ਨੂੰ ਮੁਫ਼ਤ ਕੋਚਿੰਗ ਲਈ ਲਗਾਇਆ ਜਾਵੇਗਾ ਰਜਿਸਟਰੇਸ਼ਨ ਕੈਂਪ

ਪਟਿਆਲਾ, 24 ਦਸੰਬਰ 2021

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੋਤਮ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਕੋਆਪਰੇਟਿਵ ਇੰਸਪੈਕਟਰ ਦੀ 320 ਪੋਸਟਾਂ ਦੀ ਭਰਤੀ ਲਈ ਮੁਫ਼ਤ ਕੋਚਿੰਗ ਸ਼ੁਰੂ ਕੀਤੀ ਗਈ ਹੈ।

ਹੋਰ ਪੜ੍ਹੋ :-ਸਵੀਪ ਮੁਹਿੰਮ ਤਹਿਤ ਮਹਿੰਦੀ ਮੁਕਾਬਲੇ ਅਤੇ ਪੋਸਟਰ ਮੇਕਿੰਗ ਦਾ ਆਯੋਜਨ

ਇਸ ਕੋਚਿੰਗ ਲਈ ਪ੍ਰਾਰਥੀਆਂ ਦਾ ਗ੍ਰੈਜੂਏਟ ਹੋਣਾ ਲਾਜ਼ਮੀ ਹੈ ਅਤੇ ਆਪਣਾ ਨਾਮ ਇਸ ਲਿੰਕ ‘ਤੇ https://www.eduzphere.com/freegovtexams ਰਜਿਸਟਰ ਕਰ ਸਕਦੇ ਹਨ ਅਤੇ ਇਸ ਦੀ ਰਜਿਸਟ੍ਰੇਸ਼ਨ ਲਈ ਮਿਤੀ 29 ਦਸੰਬਰ ਅਤੇ ਮਿਤੀ 30 ਦਸੰਬਰ ਨੂੰ ਦੋ ਦਿਨ ਦਾ ਰਜਿਸਟ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ, ਚਾਹਵਾਨ ਅਤੇ ਲੋੜਵੰਦ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਬਿਊਰੋ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ 09-00 ਤੋਂ 05-00 ਵਜੇ ਤੱਕ ਆ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਰੋਜ਼ਗਾਰ ਬਿਊਰੋ ਦੇ ਹੈਲਪਲਾਈਨ ਨੰ: 98776-10877 ਤੇ ਵੀ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਪੜ੍ਹੇ ਲਿਖੇ ਅਤੇ ਯੋਗ ਨੌਜਵਾਨਾਂ ਨੂੰ ਖੁੱਲ੍ਹਾ ਸੱਦਾ ਦਿੰਦੇ ਹੋਏ ਅਪੀਲ ਕੀਤੀ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਪਹੁੰਚ ਕੇ ਮੁਫ਼ਤ ਕੋੋਚਿੰਗ ਲਈ ਆਪਣਾ ਨਾਮ ਰਜਿਸਟਰ ਕਰਵਾਉਣ।

Spread the love