ਉਪ ਮੰਡਲ ਮੈਜਿਸਟ੍ਰੇਟ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਮਲੇ ਨਾਲ ਮੀਟਿੰਗ
ਬਰਨਾਲਾ, 6 ਜਨਵਰੀ 2021
ਕਰੋਨਾ ਮਹਾਂਮਾਰੀ ਅਤੇ ਇਸ ਦੇ ਨਵੇਂ ਰੂਪ ਤੋਂ ਬਚਾਅ ਲਈ ਸੰਪੂਰਨ ਟੀਕਾਕਰਨ ਬੇਹੱਦ ਜ਼ਰੂਰੀ ਹੈ।ਇਹ ਪ੍ਰਗਟਾਵਾ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਨੇ ਇੱਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।
ਹੋਰ ਪੜ੍ਹੋ :-ਬਾਰਿਸ਼ ਕਿਸਾਨਾਂ ਲਈ ਹੋਵੇਗੀ ਲਾਹੇਵੰਦ ਸਾਬਿਤ
ਉਨਾਂ ਕਿਹਾ ਕਿ ਕਰੋਨਾ/ਓਮੀਕ੍ਰੋਨ ਦੇ ਕੇਸ ਮੁੜ ਵਧ ਰਹੇ ਹਨ, ਇਸ ਲਈ ਸਾਰੇ ਵਿਭਾਗ ਮੁਖੀ ਯਕੀਨੀ ਬਣਾਉਣ ਕਿ ਉਨਾਂ ਦੇ ਖੁਦ ਅਤੇ ਸਾਰੇ ਸਟਾਫ ਦੇ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹੋਣ ਤਾਂ ਜੋ ਉਹ ਆਪਣੇ ਆਪ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਸੁਰੱਖਿਅਤ ਰੱਖ ਸਕਣ। ਉਨਾਂ ਕਿਹਾ ਕਿ ਚੋਣ ਅਮਲੇ ਵਜੋਂ ਸੇਵਾਵਾਂ ਨਿਭਾਉਣ ਵਾਲੇ ਮੁਲਾਜ਼ਮਾਂ ਲਈ ਸੰਪੂਰਨ ਟੀਕਾਕਰਨ ਹੋਰ ਵੀ ਅਹਿਮ ਹੈ, ਇਸ ਲਈ ਕਿਸੇ ਵੀ ਤਰਾਂ ਦੀ ਲਾਪ੍ਰਵਾਹੀ ਜਾਂ ਦੇਰੀ ਨਾ ਕੀਤੀ ਜਾਵੇ।
ਉਨਾਂ ਬਰਨਾਲਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਕਰੋਨਾ/ਓਮੀਕ੍ਰੋਨ ਤੋਂ ਬਚਾਅ ਲਈ ਸੁਰੱਖਿਆ ਇਹਤਿਆਤਾਂ ਦਾ ਖਿਆਲ ਰੱਖਿਆ ਜਾਵੇ ਅਤੇ ਟੀਕਾਕਰਨ ਕਰਵਾਇਆ ਜਾਵੇ।