ਬਰਨਾਲਾ, 18 ਫਰਵਰੀ 2022
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਅਤੇ ਚੋਣਾਂ ਸਾਂਤਮਈ ਢੰਗ ਨਾਲ ਕਰਵਾਉਣ ਲਈ 20 ਫਰਵਰੀ 2022 ਨੂੰ ਚੋਣਾਂ ਵਾਲੇ ਅਤੇ 10 ਮਾਰਚ 2022 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਜ਼ਿਲ੍ਹਾ ਬਰਨਾਲਾ ਦੀਆਂ ਸੀਮਾਵਾਂ ਅੰਦਰ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।