ਵੋਟਾਂ ਦੀ ਗਿਣਤੀ ਵਾਲੇ ਦਿਨ 10 ਮਾਰਚ ਨੂੰ ਡਰਾਈ ਡੇਅ ਐਲਾਨਿਆ

KUMAR SAURABH RAJ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਧਾਰਾਵਾਂ ਧਾਰਾ 144 ਲਾਗੂ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਬਰਨਾਲਾ, 8 ਮਾਰਚ 2022

ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ 20 ਫਰਵਰੀ 2022 ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੀ ਗਿਣਤੀ ਵਾਲੇ ਦਿਨ 10 ਮਾਰਚ 2022 ਨੂੰ ਡਰਾਈ ਡੇਅ ਐਲਾਨਿਆ ਗਿਆ ਹੈ।

ਹੋਰ ਪੜ੍ਹੇਂ :-ਹੋਰ ਪੜ੍ਹੇਂ :-ਆਈ.ਟੀ.ਬੀ.ਪੀ. ਬੈਂਡ ਨੇ ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਪੁਲਿਸ ਯਾਦਗਾਰ ਵਿਖੇ ਕੀਤੀ ਪੇਸ਼ਕਾਰੀ

ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਦੀ ਹਦੂਦ ਅੰਦਰ 10 ਮਾਰਚ 2022 ਨੂੰ ਡਰਾਈ ਡੇਅ ਐਲਾਨਦੇ ਹੋਏ ਕਿਸੇ ਵੀ ਪ੍ਰਕਾਰ ਦੇ ਨਸ਼ੀਲੇ ਪਦਾਰਥ ਵੇਚਣ, ਸ਼ਰਾਬ ਸਟੋਰ ਕਰਨ ਤੇ ਵੇਚਣ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਗਈ ਹੈ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ’ਤੇ ਵੀ ਪੂਰਨ ਤੌਰ ’ਤੇ ਲਾਗੂ ਹੋਣਗੇ।

Spread the love