*ਬੂਥ ਲੈਵਲ ਅਫ਼ਸਰ ਅਤੇ ਇਲੈਕਟੋਰਲ ਲਿਟਰੇਸੀ ਕਲੱਬਾਂ ਦੇ ਮੈਂਬਰ ਲੈਣਗੇ ਭਾਗ
ਨਵਾਂਸ਼ਹਿਰ, 30 ਸਤੰਬਰ :
ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ਦੇ ਸਬੰਧ ਵਿਚ ਭਲਕੇ 1 ਅਕਤੂਬਰ 2020 ਨੂੰ ਦੁਪਹਿਰ 2 ਵਜੇ ਤੋਂ 2.30 ਵਜੇ ਤੱਕ ਪੰਜਾਬ ਦੇ ਸਮੂਹ ਬੂਥ ਲੈਵਲ ਅਫ਼ਸਰਾਂ (ਬੀ. ਐਲ. ਓਜ਼) ਅਤੇ ਇਲੈਕਟੋਰਲ ਲਿਟਰੇਸੀ ਕਲੱਬਾਂ (ਈ. ਐਲ. ਸੀਜ਼) ਦਾ ਇਕ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਕੁਇਜ਼ ਵਿਚ 50 ਮਲਟੀ ਚੁਆਇਸ ਸਵਾਲ ਹੋਣਗੇ। ਉਨਾਂ ਕਿਹਾ ਕਿ ਇਸ ਮੁਕਾਬਲੇ ਵਿਚ ਭਾਗ ਲੈਣ ਲਈ ਬੀ. ਐਲ. ਓਜ਼ ਅਤੇ ਈ. ਐਲ. ਸੀਜ਼ ਲਈ ਵੱਖਰੇ-ਵੱਖਰੇ ਲਿੰਕ ਜਾਰੀ ਕੀਤੇ ਗਏ ਹਨ। ਉਨਾਂ ਦੱਸਿਆ ਕਿ ਬੀ. ਐਲ. ਓਜ਼ https://rb.gy/fif4xb ਅਤੇ ਈ. ਐਲ. ਸੀਜ਼ https://rb.gy/yjvfaz ਲਿੰਕ ਰਾਹੀਂ ਇਸ ਮੁਕਾਬਲੇ ਵਿਚ ਭਾਗ ਲੈ ਸਕਦੇ ਹਨ। ਉਨਾਂ ਦੱਸਿਆ ਕਿ ਆਨਲਾਈਨ ਕੁਇਜ਼ ਦਾ ਨਤੀਜਾ 2 ਅਕਤੂਬਰ ਨੂੰ ਦੁਪਹਿਰ 12 ਵਜੇ ਫੇਸਬੁੱਕ ਲਾਈਵ ’ਤੇ ਐਲਾਨਿਆ ਜਾਵੇਗਾ। ਉਨਾਂ ਦੱਸਿਆ ਕਿ ਕੁਇਜ਼ ਮੁਕਾਬਲੇ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲਿਆਂ ਨੂੰ ਕ੍ਰਮਵਾਰ 5 ਹਜ਼ਾਰ, 4 ਹਜ਼ਾਰ ਅਤੇ 3 ਹਜ਼ਾਰ ਰੁਪਏ ਨਕਦ ਇਨਾਮ ਅਤੇ ਸਰਟੀਫਿਕੇਟ ਦਿੱਤੇ ਜਾਣਗੇ। ਉਨਾਂ ਜ਼ਿਲੇ ਦੇ ਸਮੂਹ ਬੀ. ਐਲ. ਓਜ਼ ਅਤੇ ਈ. ਐਲ. ਸੀਜ਼ ਦੇ ਮੈਂਬਰਾਂ ਨੂੰ ਇਸ ਕੁਇਜ਼ ਵਿਚ ਭਾਗ ਲੈਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।