ਡਿਪਟੀ ਕਮਿਸ਼ਨਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਸਾਹਮਣੇ ਬਣਾਏ ਜਾ ਰਹੇ ਪਾਰਕ `ਚ ਪੌਦੇ ਲਗਾਉਣ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਸਾਹਮਣੇ ਬਣਾਏ ਜਾ ਰਹੇ ਪਾਰਕ `ਚ ਪੌਦੇ ਲਗਾਉਣ ਦੀ ਸ਼ੁਰੂਆਤ
ਡਿਪਟੀ ਕਮਿਸ਼ਨਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਸਾਹਮਣੇ ਬਣਾਏ ਜਾ ਰਹੇ ਪਾਰਕ `ਚ ਪੌਦੇ ਲਗਾਉਣ ਦੀ ਸ਼ੁਰੂਆਤ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਾਜ਼ਿਲਕਾ 27 ਮਾਰਚ 2022

ਪ੍ਰਦੂਸ਼ਣ ਮੁਕਤ ਵਾਤਾਵਰਣ ਨੂੰ ਸਿਰਜਣ ਅਤੇ ਆਲਾ-ਦੁਆਲਾ ਹਰਿਆ-ਭਰਿਆ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਤੇ ਵੱਖ-ਵੱਖ ਐਨ.ਜੀ.ਓ ਦੇ ਸਹਿਯੋਗ ਨਾਲ ਸਾਰਥਕ ਹੰਭਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਪੀ.ਐਸ.ਪੀ.ਸੀ.ਐਲ ਦੇ ਸਾਹਮਣੇ ਪਾਰਕ ਬਣਾਇਆ ਜਾ ਰਿਹਾ ਹੈ ਜਿਸ ਦੀ ਸ਼ੁਰੂਆਤ ਹੋ ਚੁੱਕੀ ਹੈ। ਪਾਰਕ ਨੂੰ ਚਾਰ ਭਾਗਾਂ ਵਿੱਚ ਵੰਡਿਆ ਗਿਆ ਹੈ ਜਿਸ ਵਿਚ ਡੇਰਾ ਸੱਚਾ ਸੌਦਾ ਨੂੰ ਇਕ ਭਾਗ ਦਿੱਤਾ ਗਿਆ ਹੈ। ਅੱਜ ਇਥੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਵੱਲੋਂ ਡੇਰਾ ਸੱਚਾ ਸੌਦਾ ਵੱਲੋਂ ਤਿਆਰ ਕੀਤੇ ਆਪਣੇ ਭਾਗ ਵਿਚ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ।

ਹੋਰ ਪੜ੍ਹੋ :-ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ 

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਰਾ ਸੱਚਾ ਸੌਦਾ ਵੱਲੋਂ ਵਿਸ਼ੇਸ਼ ਪਹਿਲਕਦਮੀਆਂ ਕਰਦਿਆਂ ਜਮੀਨ ਨੂੰ ਪੌਦੇ ਲਗਾਉਣ ਲਈ ਤਿਆਰ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਇਸ ਭਾਗ ਵਿਚ ਕਾਫੀ ਵੱਡੀ ਗਿਣਤੀ ਵਿਚ ਪੌਦੇ ਲਗਾਏ ਜਾਣੇ ਹਨ ਜਿਸ ਦੀ ਸ਼ੁਰੂਆਤ ਅੱਜ ਹੋਈ ਹੈ।ਉਨ੍ਹਾਂ ਕਿਹਾ ਕਿ ਪੌਦੇ ਲਗਣ ਨਾਲ ਜਿਥੇ ਇਹ ਜਗ੍ਹਾ ਜੰਗਲ ਦਾ ਰੂਪ ਧਾਰ ਲਵੇਗੀ ਉਥੇ ਪ੍ਰਦੂਸ਼ਣ ਮੁਕਤ ਵਾਤਾਵਰਣ ਦੀ ਸਿਰਜਣਾ ਹੋਵੇਗੀ ਅਤੇ ਆਲੇ-ਦੁਆਲੇ ਸ਼ੁੱਧ ਹਵਾ ਵੀ ਮਿਲੇਗੀ।ਉਨ੍ਹਾਂ ਡੇਰ ਸੱਚਾ ਸੌਦਾ ਦੀ ਗ੍ਰੀਨ ਐਸ ਵੇਲਫੇਅਰ ਫੋਰਸ ਅਤੇ ਸੇਵਾਦਾਰ ਦੀ ਵਰਦੀ ਵਾਲੇ ਵਲੰਟੀਅਰਜ਼ ਦੀ ਸਰਾਹਣਾ ਕੀਤੀ ਜਿਨ੍ਹਾਂ ਵੱਲੋਂ ਇਸ ਥਾਂ `ਤੇ ਪੌਦੇ ਲਗਾਉਣ ਵਿਚ ਆਪਣਾ ਕਾਫੀ ਸਹਿਯੋਗ ਦਿੱਤਾ ਗਿਆ ਹੈ।

ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਇਕ-ਇਕ ਪੌਦਾ ਲਗਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੌਦਾ ਲਗਾਉਣ ਨਾਲ ਸਾਡਾ ਫਰਜ ਪੂਰਾ ਨਹੀਂ ਹੁੰਦਾ, ਪੌਦੇ ਦੀ ਸਾਂਭ-ਸੰਭਾਲ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਨਾਲ ਆਕਸੀਜਨ ਦੀ ਮਾਤਰਾ ਭਰਪੂਰ ਹੋਵੇਗੀ ਅਤੇ ਅਸੀਂ ਤੰਦਰੁਸਤ ਰਹਾਂਗੇ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਹਰੇਕ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਆਲਾ ਦੁਆਲਾ ਸਾਫ-ਸੁਥਰਾ ਰੱਖਣ ਵਿਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਲਗਭਗ 9 ਏਕੜ ਵਿੱਚ ਬਣਨ ਵਾਲੇ ਇਸ ਪਾਰਕ ਨੂੰ ਮੀਆਂਵਾਕੀ ਤਕਨੀਕ ਨਾਲ ਵਿਕਸਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪਾਰਕ ਨੂੰ ਮੰਡੀ ਬੋਰਡ, ਨਗਰ ਕੌਂਸਲ ਫਾਜ਼ਿਲਕਾ, ਖੇਤੀਬਾੜੀ ਵਿਭਾਗ ਅਤੇ ਵੱਖ-ਵੱਖ ਐਨੀਜੀ.ਓ ਦੇ ਸਹਿਯੋਗ ਨਾਲ ਬਣਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸ੍ਰੀ ਵਿਕਰਮ ਅਹੂਜਾ ਦੀ ਐਨਜੀਓ ਵੱਲੋਂ ਪਲਾਨਿੰਗ ਅਤੇ ਪਾਰਕ ਬਣਾਉਣ ਦੇ ਕੰਮ ਵਿਚ ਹੋਰ ਮਾਰਗਦਰਸ਼ਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਾਰਕ ਵਿਚ ਜਿਥੇ ਵੱਖ-ਵੱਖ ਤਰ੍ਹਾਂ ਦੇ ਪੌਦੇ ਹੋਣਗੇ ਉਥੇ ਇਸ ਪਾਰਕ ਵਿਚ ਲੋਕ ਸੈਰ ਵੀ ਕਰ ਸਕਣਗੇ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਡੇਰਾ ਸੱਚਾ ਸੌਦਾ ਤੋਂ ਸ੍ਰੀ ਸੁਭਾਸ਼ ਛਾਬੜਾ 25 ਮੈਂਬਰ, ਸ੍ਰੀ ਪੇ੍ਰਮ ਚੰਦ ਬਲਾਕ ਭੰਗੀ ਦਾਸ, ਸ੍ਰੀ ਅਸ਼ੋਕ ਕੁਮਾਰ 15 ਮੈਂਬਰ, ਸਾਈ ਦਾਸ ਠਕਰਾਲ 15 ਮੈਂਬਰ, ਬਿਟੂ ਕੁਮਾਰ ਸ਼ਹਿਰੀ ਭੰਗੀ ਦਾਸ, ਹਰਨਾਮ ਚੰਦ 15 ਮੈਂਬਰ, ਦਰਸ਼ਨ ਸਿੰਘ 15 ਮੈਂਬਰ, ਸ੍ਰੀ ਵਿਪਨ ਕੁਮਾਰ, ਸੁਜਾਨ ਭੈਣਾ ਅਤੇ ਹੋਰ ਸਾਧ ਸੰਗਤ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ।

Spread the love