ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਕੀਤੀ ਬੈਠਕ
ਕਿਹਾ, ਬਕਾਇਆ ਫਾਇਲਾਂ ਕਰੋ ਤੁਰੰਤ ਕਲੀਅਰ, ਲੋਕ ਸਿ਼ਕਾਇਤਾਂ ਦਾ ਹੋਵੇ ਸਮਾਂਬੱਧ ਨਿਪਟਾਰਾ
ਫਾਜਿ਼ਲਕਾ, 5 ਅਪ੍ਰੈਲ 2022
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸੂ ਅਗਰਵਾਲ ਆਈਏਐਸ ਨੇ ਅੱਜ ਜਿ਼ਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਅਤੇ ਆਪਣੇ ਦਫ਼ਤਰ ਦੀਆਂ ਵੱਖ ਵੱਖ ਸਖ਼ਾਵਾਂ ਦੇ ਇੰਚਾਰਜਾਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਨੇ ਸਖ਼ਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸਰਕਾਰੀ ਕੰਮ ਵਿਚ ਢਿੱਲਮੁੱਠ ਦਾ ਰਵਈਆ ਅਤੇ ਦਫ਼ਤਰਾਂ ਵਿਚ ਲੋਕਾਂ ਦੀ ਖਜਲ ਖੁਆਰੀ ਸਰਕਾਰ ਵੱਲੋਂ ਬਰਦਾਸਤ ਨਹੀਂ ਕੀਤੀ ਜਾਣੀ ਹੈ।
ਹੋਰ ਪੜ੍ਹੋ :-6 ਤੋਂ 13 ਅਪ੍ਰੈਲ ਤੱਕ ਸਰਕਾਰੀ ਆਈ.ਟੀ.ਆਈਜ਼ ‘ਚ ਲਗਾਏ ਜਾਣਗੇ ਅਪ੍ਰੈਂਟਿਸਸ਼ਿਪ ਰਜਿਸਟ੍ਰੇਸ਼ਨ ਕੈਂਪ
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵਿਭਾਗਾਂ ਦੇ ਮੁੱਖੀਆਂ ਨੂੰ ਕਿਹਾ ਕਿ ਉਨ੍ਹਾਂ ਦੇ ਦਫ਼ਤਰਾਂ ਵਿਚ ਜ਼ੋ ਵੀ ਫਾਇਲਾਂ ਬਕਾਇਆ ਪਈਆਂ ਹਨ ਉਨ੍ਹਾਂ ਦਾ ਨਿਬੇੜਾ ਤੁਰੰਤ ਕਰੋ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਬਕਾਇਆ ਫਾਇਲਾਂ ਦੀ ਗਿਣਤੀ ਜੀਰੋ ਦੇ ਪੱਧਰ ਤੱਕ ਹੇਠਾਂ ਆਵੇ। ਉਨ੍ਹਾਂ ਨੇ ਕਿਹਾ ਕਿ ਉਹ ਰੋਜਾਨਾ ਅਧਾਰ ਤੇ ਇਸ ਦੀ ਸਮੀਖਿਆ ਕਰਣਗੇ।
ਇਸੇ ਤਰਾਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਵੱਲੋਂ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਦੀਆਂ ਸਿ਼ਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ ਤੇ ਅਤੇ ਸਮਾਂਬੱਧ ਤਰੀਕੇ ਨਾਲ ਹੋਵੇ। ਉਨ੍ਹਾਂ ਨੇ ਕਿਹਾ ਕਿ ਦਫ਼ਤਰਾਂ ਵਿਚ ਕੰਮਕਾਜ ਲਈ ਆਉਣ ਵਾਲੇ ਲੋਕਾਂ ਦਾ ਸਹੀ ਮਾਰਗਦਰਸ਼ਨ ਕੀਤਾ ਜਾਵੇ ਅਤੇ ਉਨ੍ਹਾਂ ਦੀ ਹਰ ਪ੍ਰਕਾਰ ਨਾਲ ਮਦਦ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਆਪਣੀਆਂ ਪ੍ਰਾਥਮਿਕਤਾਵਾਂ ਦਾ ਜਿਕਰ ਕਰਦਿਆਂ ਕਿਹਾ ਕਿ ਪੀਣ ਦਾ ਪਾਣੀ, ਖੇਤੀਬਾੜੀ, ਸਿਹਤ, ਸਿੱਖਿਆ, ਰੋਜਗਾਰ, ਸਮਾਜਿਕ ਭਲਾਈ ਆਦਿ ਨਾਲ ਸਬੰਧਤ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ ਉਨ੍ਹਾਂ ਦੀ ਵਿਸੇਸ਼ ਤਰਜੀਹ ਰਹੇਗੀ।
ਇਸ ਮੌਕੇ ਐਸਪੀ ਸ੍ਰੀਮਤੀ ਅਵਨੀਤ ਕੌਰ ਸਿੱਧੂ, ਸ੍ਰੀ ਅਜੈ ਰਾਜ ਸਿੰਘ, ਸਿਵਲ ਸਰਜਨ ਡਾ: ਤੇਜਵੰਤ ਸਿੰਘ, ਜਿ਼ਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਬਰਿੰਦਰ ਸਿੰਘ ਆਦਿ ਵੀ ਹਾਜਰ ਸਨ।
ਇਸ ਮੌਕੇ ਐਸਪੀ ਸ੍ਰੀਮਤੀ ਅਵਨੀਤ ਕੌਰ ਸਿੱਧੂ, ਸ੍ਰੀ ਅਜੈ ਰਾਜ ਸਿੰਘ, ਸਿਵਲ ਸਰਜਨ ਡਾ: ਤੇਜਵੰਤ ਸਿੰਘ, ਜਿ਼ਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਬਰਿੰਦਰ ਸਿੰਘ ਆਦਿ ਵੀ ਹਾਜਰ ਸਨ।