ਪਟਿਆਲਾ, 13 ਅਪ੍ਰੈਲ 2022
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅਕਾਲ ਅਕੈਡਮੀ, ਪਟਿਆਲਾ ਦੇ ਸਹਿਯੋਗ ਨਾਲ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਧਿਆਪਕਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ।
ਹੋਰ ਪੜ੍ਹੋ :-ਸਰਕਾਰੀ ਹਾਈ ਸਕੂਲ ਬਨਵਾਲਾ ਹਨਵੰਤਾ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਬਾਰੇ ਕੀਤਾ ਜਾਗਰੂਕ
ਇਸ ਸਬੰਧੀ ਜਾਣਕਾਰੀ ਦਿੰਦਿਆ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਕੰਪਿਊਟਰ, ਸਾਇੰਸ, ਗਣਿਤ ਤੇ ਅੰਗਰੇਜ਼ੀ ਦੇ ਅਧਿਆਪਕਾਂ ਦੀਆਂ ਅਸਾਮੀ ਲਈ ਉਮੀਦਵਾਰ ਗਰੈਜੂਏਟ/ਪੋਸਟ ਗਰੈਜੂਏਟ ਪਾਸ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਉਕਤ ਅਸਾਮੀਆਂ ਲਈ ਯੋਗ ਉਮੀਦਾਵਰ https://tinyurl.com/Akal-Academies ‘ਤੇ ਅਪਲਾਈ ਕਰ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਯੋਗ ਉਮੀਦਵਾਰਾਂ ਨੂੰ ਉਕਤ ਅਸਾਮੀਆਂ ‘ਤੇ ਅਪਲਾਈ ਕਰਨ ਦਾ ਸੱਦਾ ਦਿੱਤਾ ਗਿਆ ਹੈ।