ਹਰਬੰਸ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

—ਸਟਾਫ ਨਾਲ ਕੀਤੀ ਮੀਟਿੰਗ
—ਕਿਸਾਨਾਂ ਨੂੰ ਮਿਆਰੀ ਉਤਪਾਦ ਮੁਹੱਈਆ ਕਰਾਉਣ ’ਤੇ ਜ਼ੋਰ  
 
ਬਰਨਾਲਾ, 20 ਜੁਲਾਈ :-  

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵਿਖੇ ਹਰਬੰਸ ਸਿੰਘ ਵੱਲੋਂ ਬਤੌਰ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਕੱਲ ਅਹੁਦਾ ਸੰਭਾਲਿਆ ਗਿਆ ਹੈ।  ਅੱਜ ਮੁੱਖ ਖੇਤੀਬਾੜੀ ਅਫਸਰ ਵੱਲੋਂ ਸਟਾਫ ਦੀ ਮੀਟਿੰਗ ਕਰਕੇ ਮਸ਼ਨੀਰੀ ਵੈਰੀਫਿਕੇਸ਼ਨ ਦਾ ਜਾਇਜ਼ਾ ਲਿਆ ਗਿਆ ਅਤੇ ਪਾਇਆ ਕਿ ਲਗਭਗ 60 ਪ੍ਰਤੀਸ਼ਤ ਕੰਮ ਹੋ ਚੁੱਕਾ ਹੈ।                    
   ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਨੇ ਨਰਮੇ ਦੀ ਫ਼ਸਲ ਸਬੰਧੀ ਚਿੱਟੀ ਮੱਖੀ ਅਤੇ ਪੀਲੀ ਕੁੰਗੀ ਦੇ ਹਮਲਾ ਹੋਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਟਾਫ ਨੂੰ ਕਿਹਾ।
ਉਨਾਂ ਕਿਹਾ ਕਿ ਕਿਸਾਨਾਂ ਨੂੰ ਕੁਦਰਤੀ ਸੋਮੇ ਬਚਾਅ ਕੇ ਝੋਨੇ ਦੀ ਫਸਲ ਹੇਠੋਂ ਰਕਬਾ ਘਟਾ ਕੇ ਫਸਲੀ ਵਿਭਿੰਨਤਾ ਵੱਲ ਪ੍ਰੇਰਿਤ ਕਰਨ ’ਤੇ ਜ਼ੋਰ ਦਿੱਤਾ ਜਾਵੇ ਅਤੇ ਫੀਲਡ ਵਿੱਚ ਕੀਤੀਆਂ ਗਤੀਵਿਧੀਆਂ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਉਚ ਮਿਆਰੀ ਉਤਪਾਦ ਮਹੁੱਈਆ ਕਰਾਉਣ ਲਈ ਨਿਰਧਾਰਿਤ ਟੀਚਿਆਂ ਅਨੁਸਾਰ ਕੀੜੇਮਾਰ ਦਵਾਈਆਂ, ਖਾਦਾਂ ਅਤੇ ਬੀਜਾਂ ਦੇ ਸੈਂਪਲ ਲਏ ਜਾਣ। ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਅਤੇ ਬਲਾਕ ਪੱਧਰ ਦੇ ਕੈਂਪ ਲਗਾਏ ਜਾਣ। ਇਸ ਸਮੇਂ ਸ੍ਰੀ ਜਰਨੈਲ ਸਿੰਘ, ਖੇਤੀਬਾੜੀ ਅਫਸਰ ਮਹਿਲ ਕਲਾਂ, ਸ੍ਰੀ ਗੁਰਚਰਨ ਸਿੰਘ, ਖੇਤੀਬਾੜੀ ਅਫਸਰ ਸਹਿਣਾ, ਸ੍ਰੀ ਸੁਖਪਾਲ ਸਿੰਘ, ਖੇਤੀਬਾੜੀ ਅਫਸਰ ਬਰਨਾਲਾ, ਸਮੂਹ ਖੇਤੀਬਾੜੀ ਵਿਸਥਾਰ ਅਫਸਰ, ਖੇਤੀਬਾੜੀ ਵਿਕਾਸ ਅਫਸਰ, ਖੇਤੀਬਾੜੀ ਉਪ ਨਿਰੀਖਕ ਤੇ ਬੀ.ਟੀ.ਐਮ ਹਾਜ਼ਰ ਸਨ।
Spread the love