ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ 13 ਦਸੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਐਸ.ਏ.ਐਸ ਨਗਰ 12 ਦਸੰਬਰ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵੱਲੋਂ ਜਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ 13 ਦਸੰਬਰ ਨੂੰ ਸਵੇਰੇ 9.30 ਵਜੇ ਮੈਸ: ਡਿਟੀਨੈਸ ਟੈਕਨਾਲੋਜੀ ਪ੍ਰਾਈਵੇਟ ਲਿਮਟਿਡ, ਵਿਸਟਾ ਟਾਵਰ, ਪਲਾਟ ਨੰ: ਈ 302, 7 ਵੀਂ ਮੰਜ਼ਿਲ, ਇੰਡਸਟ੍ਰੀਅਲ ਏਰੀਆ, ਫੇਜ 8 ਏ, ਮੋਹਾਲੀ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਬਾਰਵੀਂ ਅਤੇ ਗ੍ਰੈਜੂਏਸ਼ਨ ਵਿਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ ।

ਵਧੇਰੇ ਜਾਣਕਾਰੀ ਦਿੰਦਿਆਂ ਡਿੰਪਲ ਥਾਪਰ, ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਆਰਥਿਕ ਪੱਖੋਂ ਆਤਮ ਨਿਰਭਰ ਬਣਾਇਆ ਜਾ ਸਕੇ । ਉਨ੍ਹਾਂ ਕਿਹਾ ਕਿ  ਬੇਰੁਜ਼ਗਾਰ ਯੋਗ ਪ੍ਰਾਰਥੀ ਆਪਣੇ ਲੋੜੀਂਦੇ ਦਸਤਾਵੇਜ ਅਤੇ ਰਿਜੀਊਮ ਨਾਲ ਲੈ ਕੇ ਉਕਤ ਪਲੇਸਮੈਂਟ ਕੈਂਪ ਵਾਲੇ ਸਥਾਨ ਤੇ  ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈ ਸਕਣ ।

ਵਧੇਰੇ ਜਾਣਕਾਰੀ ਲਈ ਡੀ.ਬੀ.ਈ.ਈ, ਕਮਰਾ ਨੰ 461, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ ।

Spread the love