ਰੂਪਨਗਰ, 5 ਜਨਵਰੀ 2024
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਡੀ.ਏ ਦੀ ਤਿਆਰੀ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪੋਰੇਟਰੀ ਇੰਸਟੀਚਿਊਟ ਫਾਰ ਗਰਲਜ਼ (ਦੂਜੇ) ਬੈਚ ਲਈ ਦਾਖਲਾ ਪ੍ਰੀਖਿਆ ਜਨਵਰੀ 2024 ਵਿੱਚ ਹੋਵੇਗੀ, ਜਿਸ ਸਬੰਧੀ ਹੋਰ ਜਾਣਕਾਰੀ ਲਈ ਵੈੱਬਸਾਈਟ www.mbafpigirls.inam ‘ਤੇ ਵੀ ਉਪਲਬਧ ਹੋਵੇਗੀ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪੋਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੀ ਸਥਾਪਨਾ 2015 ਵਿਚ ਪੰਜਾਬ ਸਰਕਾਰ ਨੇ ਪੰਜਾਬ ਦੀਆਂ ਲੜਕੀਆਂ ਲਈ ਕੀਤੀ ਸੀ। ਇਹ ਸੰਸਥਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਵਿਖੇ ਸਥਿਤ ਹੈ। ਇਥੇ 12ਵੀਂ ਪਾਸ ਲੜਕੀਆਂ ਨੂੰ ਭਾਰਤੀ ਫੌਜ ਵਿਚ ਅਫਸਰ ਵਜੋਂ ਆਪਣਾ ਕੈਰੀਅਰ ਸ਼ੁਰੂ ਕਰਨ ਦੀ ਟਰੇਨਿੰਗ ਦਿੱਤੀ ਜਾਂਦੀ ਹੈ। ਇਸ ਟਰੇਨਿੰਗ ਲਈ ਚੁਣੀਆਂ ਗਈਆਂ ਲੜਕੀਆਂ ਦੇ ਹੋਸਟਲ, ਖਾਣੇ, ਟਰੇਨਿੰਗ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਐਨ.ਡੀ.ਏ ਪ੍ਰੈਪਰੇਟਰੀ ਵਿੰਗ ਵਿੱਚ ਸ਼ਾਮਲ ਹੋਣ ਵਾਲੀਆਂ ਲੜਕੀਆਂ ਆਪਣੇ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਡੂਨ ਇੰਟਰਨੈਸ਼ਨਲ ਸਕੂਲ ਤੋਂ ਪੂਰਾ ਕਰਨਗੀਆਂ, ਜੋ ਕਿ ਮੋਹਾਲੀ ਦਾ ਇੱਕ ਨਾਮਵਰ ਸਕੂਲ ਹੈ। ਇਸ ਤੋਂ ਇਲਾਵਾ ਰੱਖਿਆ ਬਲਾਂ ਵਿੱਚ ਕਮਿਸ਼ਨ ਦੀ ਤਿਆਰੀ ਲਈ ਜ਼ਰੂਰੀ ਸਿਖਲਾਈ ਦੇ ਵੱਖ-ਵੱਖ ਪਹਿਲੂਆਂ ਨੂੰ ਸਿਖਲਾਈ, ਬੋਰਡਿੰਗ, ਰਿਹਾਇਸ਼, ਮੈਸਿੰਗ, ਵਰਦੀਆਂ ਅਤੇ ਪਹਿਰਾਵੇ ਆਦਿ ਦਾ ਪੂਰਾ ਖਰਚਾ ਪੰਜਾਬ ਸਰਕਾਰ ਦੁਆਰਾ ਅਦਾ ਕੀਤਾ ਜਾਂਦਾ ਹੈ ਅਤੇ ਵਿਦਿਆਰਥੀਆਂ ਨੂੰ ਸਿਰਫ ਸਕੂਲ ਟਿਊਸ਼ਨ ਫੀਸਾਂ ਦਾ ਭੁਗਤਾਨ ਕਰਨਾ ਪੈਂਦਾ ਹੈ, ਜੋ ਕਿ ਬਹੁਤ ਜ਼ਿਆਦਾ ਸਬਸਿਡੀ ਉਤੇ ਉਪਲਬਧ ਹਨ।