ਬਰਨਾਲਾ, 30 ਮਾਰਚ
ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ਼੍ਰੀ ਵਰਿੰਦਰ ਅਗਰਵਾਲ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆ।
ਸ਼੍ਰੀ ਰੁਪਿੰਦਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਬਰਨਾਲਾ ਦੀਆਂ ਆਂਗਣਵਾੜੀ ਵਰਕਰਾਂ ਲਈ ਇੱਕ ਵੈਬੀਨਾਰ ਲਾਇਆ ਗਿਆ, ਜਿਸ ਵਿੱਚ ਉਨ੍ਹਾਂ ਨੂੰ ਘਰੇਲੂ ਹਿੰਸਾ ਐਕਟ-2005 ਅਤੇ ਕੰਮ ਵਾਲੀ ਜਗ੍ਹਾ ‘ਤੇ ਔਰਤਾਂ ਦੇ ਸ਼ੋਸ਼ਣ ਖ਼ਿਲਾਫ਼ ਐਕਟ-2013 ਸਬੰਧੀ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਪੈਨਲ ਵਕੀਲਾਂ ਲਈ ਵੱਖ ਵੱਖ ਵੈਬੀਨਾਰਾਂ ਦਾ ਆਯੋਜਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਆਹ ਸਬੰਧੀ ਕਾਨੂੰਨਾਂ ਅਤੇ ਪੀ.ਐੱਨ.ਡੀ.ਟੀ. ਐਕਟ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਵੈਬੀਨਾਰ ਰਾਹੀਂ ਸਥਾਈ ਲੋਕ ਅਦਾਲਤ ਰਾਹੀਂ ਝਗੜਿਆ ਦੇ ਫੈਸਲੇ ਦੇ ਫਾਇਦਿਆ ਬਾਰੇ ਦੱਸਿਆ ਗਿਆ। ਅੰਤ ਵਿੱਚ ਜਿਲ੍ਹਾ ਬਰਨਾਲਾ ਦੇ ਮੀਡੀਏਟਰ ਵਕੀਲਾਂ ਲਈ ਮੀਟਿੰਗ/ਟੇ੍ਨਿੰਗ ਪੋ੍ਗਰਾਮ ਦਾ ਆਯੋਜਨ ਕੀਤਾ ਗਿਆ ਅਤੇ ਉਨ੍ਹਾਂ ਪੀ.ਆਈ.ਐੱਮ.ਐੱਸ. ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ।