ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 879417 ਮੀਟਰਿਕ ਟਨ ਕਣਕ ਦੀ ਹੋਈ ਆਮਦ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

-ਮੰਡੀਆਂ ‘ਚ ਹੁਣ ਤੱਕ ਪੁੱਜੀ ਸਾਰੀ ਕਣਕ ਦੀ ਹੋਈ ਖ਼ਰੀਦ
-ਕਿਸਾਨਾਂ ਨੂੰ 1607 ਕਰੋੜ ਰੁਪਏ ਦੀ ਹੋਈ ਕਣਕ ਦੀ ਅਦਾਇਗੀ
-ਪਿਛਲੇ ਸਾਲ ਨਾਲੋਂ ਹੁਣ ਤੱਕ 43664 ਮੀਟਰਿਕ ਟਨ ਵਧੇਰੇ ਕਣਕ ਮੰਡੀਆਂ ‘ਚ ਪੁੱਜੀ
ਪਟਿਆਲਾ, 5 ਮਈ:
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 879417 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਮੰਡੀਆਂ ‘ਚ ਆਈ ਸਾਰੀ ਕਣਕ ਦੀ ਖ਼ਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 1607.27 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਤੇ ਮੰਡੀਆਂ ‘ਚੋਂ 82.50 ਫ਼ੀਸਦੀ ਕਣਕ ਦੀ ਲਿਫ਼ਟਿੰਗ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਪਿਛਲੇ ਸਾਲ ਨਾਲੋਂ 43664 ਮੀਟਰਿਕ ਟਨ ਕਣਕ ਮੰਡੀਆਂ ‘ਚ ਵਧੇਰੇ ਪੁੱਜੀ ਹੈ ਅਤੇ ਹੁਣ ਵੀ ਮੰਡੀਆਂ ‘ਚ ਕਣਕ ਦੀ ਆਮਦ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੀ ਕਣਕ ਵਿਚੋਂ ਪਨਗਰੇਨ ਨੇ ਕੁਲ 218004 ਮੀਟਰਿਕ ਟਨ, ਮਾਰਕਫੈਡ ਨੇ ਕੁਲ 227483 ਮੀਟਰਿਕ ਟਨ, ਪਨਸਪ ਨੇ 224142 ਮੀਟਰਿਕ ਟਨ, ਵੇਅਰ ਹਾਊਸ ਨੇ 148934 ਮੀਟਰਿਕ ਟਨ, ਐਫ.ਸੀ.ਆਈ ਨੇ ਕੁਲ 60654 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 200 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ ਅਤੇ 94 ਫ਼ੀਸਦੀ ਕਿਸਾਨਾਂ ਨੂੰ ਉਨ੍ਹਾਂ ਦੀ ਜਿਣਸ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਹਾਲੇ ਵੀ ਮੰਡੀਆਂ ‘ਚ ਰੋਜ਼ਾਨਾ 5 ਹਜ਼ਾਰ ਮੀਟਰਿਕ ਟਨ ਕਣਕ ਪੁੱਜ ਰਹੀ ਹੈ, ਜਿਸ ਦੀ ਨਾਲੋਂ ਨਾਲ ਖ਼ਰੀਦ ਯਕੀਨੀ ਬਣਾਈ ਜਾ ਰਹੀ  ਹੈ।
ਡਿਪਟੀ ਕਮਿਸ਼ਨਰ ਨੇ ਮੌਜੂਦਾ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਕੋਵਿਡ-19 ਤੋਂ ਬਚਾਅ ਲਈ ਸਰਕਾਰ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਕਣਕ ਦੀ ਖ਼ਰੀਦ ਲਈ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕਰਦਿਆ ਕਿਹਾ ਕਿ ਇਸ ਮੁਸ਼ਕਲ ਸਮੇਂ ‘ਚ ਕਿਸਾਨਾਂ ਦੇ ਸਹਿਯੋਗ ਸਦਕਾ ਹੀ ਕਣਕ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਸਕਿਆ ਹੈ।

Spread the love