ਸਰਕਾਰੀ ਸਕੂਲ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਲਿਆ ਜਾ ਰਿਹਾ ਭਾਗ- ਮੈਡਮ ਸ਼ਰਮਾ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ
ਅੰਮਿ੍ਰਤਸਰ ਦੇ ਸਰਕਾਰੀ ਸਕੂਲਾਂ ਅੰਦਰ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਆਯੋਜਿਤ
ਅੰਮਿ੍ਰਤਸਰ 11 ਮਈ , 2021  ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਤੇ ਸਮਾਗਮ ਕਰਵਾਈ ਜਾ ਰਹੀ ਹਨ ਉਥੇ ਹੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕਿ੍ਰਸ਼ਨ ਕੁਮਾਰ (ਆਈ ਏ ਐਸ) ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਫਲਸਫੇ ਤੋਂ ਜਾਣੂ ਕਰਵਾਉਣ ਲਈ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਵਿਦਿਅਕ ਮੁਕਾਬਲੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਜ਼ਿਲ੍ਹਾ ਅੰਮਿ੍ਰਤਸਰ ਅਧੀਨ ਪੈਂਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਜਲਿ੍ਹਾ ਸਿੱਖਿਆ ਅਫਸਰ ਸ ਸਤਿੰਦਰਬੀਰ ਸਿੰਘ ਅਤੇ ਸ੍ਰੀ ਸੁਸ਼ੀਲ ਕੁਮਾਰ ਤੁਲੀ ਜਲਿ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੀ ਦੇਖ ਰੇਖ ਹੇਠ ਕਰਵਾਈ ਜਾ ਰਹੀ ਵਿੱਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਲੇਖ ਰਚਨਾ ਮੁਕਾਬਲੇ ਕਰਵਾਏ ਗਏ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਦਿਅਕ ਮੁਕਾਬਲਿਆਂ ਦੇ ਜ਼ਿਲਾ ਨੋਡਲ ਅਫਸਰ ਮੈਡਮ ਆਦਰਸ਼ ਸ਼ਰਮਾ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਕਰਵਾਏ ਜਾ ਰਹੇ ਵਿਦਿਅਕ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਵਿਖੇ ਕਰਵਾਏ ਗਏ ਵਿਦਿਅਕ ਮੁਕਾਬਲਿਆਂ ਵਿੱਚ ਵੱਡੀ ਗਿਣਤੀ ਵਿਚ ਬੱਚਿਆਂ ਨੇ ਆਨਲਾਈਨ ਵਿਧੀ ਰਾਹੀਂ ਭਾਗ ਲਿਆ ਜਿਸ ਵਿੱਚੋਂ ਕੋਮਲਪ੍ਰੀਤ ਕੌਰ ਦਸਵੀਂ ਨੇ ਪਹਿਲਾ ਸਥਾਨ , ਸਾਹਿਬ ਸਿੰਘ+1 ਨੇ ਦੂਸਰਾ ਸਥਾਨ ਅਤੇ ਗੋਬਿੰਦ ਸਿੰਘ ਦਸਵੀਂ ਕਲਾਸ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦੇ ਨਾਮ ਨੂੰ ਰੌਸ਼ਨ ਕੀਤਾ ਇਸ ਸਮੇਂ ਸਕੂਲ ਪ੍ਰਬੰਧਕਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ ਤੌਰ ਤੇ ਸਨਮਾਨਤ ਕੀਤਾ ਗਿਆ ।
Spread the love