ਜ਼ਿਲਾ ਪੁਲਿਸ ਮੁਖੀ ਨੇ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ਵਿਚ ਨਾ ਨਹਾਉਣ ਦੀ ਕੀਤੀ ਅਪੀਲ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਨਵਾਂਸ਼ਹਿਰ, 31 ਮਈ 2021
ਜ਼ਿਲਾ ਪੁਲਿਸ ਮੁਖੀ ਅਲਕਾ ਮੀਨਾ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ਵਿਚ ਨਹਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ, ਕਿਉਂਕਿ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ਵਿਚ ਪਾਣੀ ਦਾ ਵਹਾਅ ਕਾਫੀ ਤੇਜ਼ ਚੱਲਦਾ ਹੈ। ਉਨਾਂ ਕਿਹਾ ਕਿ ਇਸ ਕਾਰਨ ਦਰਿਆ ਅਤੇ ਨਹਿਰ ਵਿਚ ਨਹਾਉਂਦੇ ਸਮੇਂ ਜਾਨੀ ਨੁਕਸਾਨ ਉਠਾਉਣਾ ਪੈ ਸਕਦਾ ਹੈ। ਉਨਾਂ ਖਾਸ ਕਰਕੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਧਿਆਨ ਰੱਖਣ, ਤਾਂ ਜੋ ਉਹ ਦਰਿਆ ਜਾਂ ਨਹਿਰ ਵਿਚ ਨਹਾਉਣ ਨਾ ਜਾ ਸਕਣ। ਉਨਾਂ ਕਿਹਾ ਕਿ ਇਸ ਸਬੰਧੀ ਸਬੰਧਤ ਮੁੱਖ ਥਾਣਾ ਅਫ਼ਸਰਾਂ ਨੂੰ ਸਤਲੁਜ ਦਰਿਆ ’ਤੇ ਬਣੇ ਘਾਟਾਂ ਅਤੇ ਨਹਿਰਾਂ ਦੇ ਪੁਲਾਂ ਦੀ ਵਿਸ਼ੇਸ਼ ਚੈਕਿੰਗ ਤੋਂ ਇਲਾਵਾ ਇਨਾਂ ਥਾਵਾਂ ’ਤੇ ਨਹਾਉਣ ਵਾਲਿਆਂ ’ਤੇ ਸਖ਼ਤ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ ਗਈ ਹੈ।
ਅਲਕਾ ਮੀਨਾ, ਜ਼ਿਲਾ ਪੁਲਿਸ ਮੁਖੀ।

Spread the love