ਫ਼ਾਜ਼ਿਲਕਾ, 19 ਜੂਨ 2021
ਜ਼ਿਲਾ ਮੈਜ਼ਿਸਟ੍ਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫ਼ਾਜ਼ਿਲਕਾ ’ਚ ਕੱਢੇ ਜਾਂਦੇ ਲੱਕੀ ਡਰਾਅ ਸਕੀਮਾਂ, ਪ੍ਰਾਈਵੇਟ ਲਾਟਰੀਆਂ, ਕਮੇਟੀਆਂ ਜਿਸ ਵਿਚ ਹਫ਼ਤਾਵਾਰੀ ਜਾਂ ਮਹੀਨੇਵਾਰ ਪੈਸੇ ਇੱਕਠੇ ਕਰਕੇ ਡਰਾਅ ਕੱਢੇ ਜਾਂਦੇ ਹਨ ਜਾਂ ਡਰਾਅ ਰਾਹੀਂ ਪੈਸੇ, ਇਨਾਮ ਵਸਤੂ ਆਦਿ ਦਿੱਤੀ ਜਾਂਦੀ ਹੈ ਜਾਂ ਬੋਲੀ ਕੀਤੀ ਜਾਂਦੀ ਹੈ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਹੁਕਮਾਂ ਵਿਚ ਕਿਹਾ ਕਿ ਕਈ ਲੋਕਾਂ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਲਾਟਰੀਆਂ ਅਤੇ ਲੱਕੀ ਕੂਪਨ ਸਕੀਮਾਂ ਆਦਿ ਰਾਹੀਂ ਉਨਾਂ ਦਾ ਧਨ ਲੁੱਟਿਆ ਜਾਂਦਾ ਹੈ ਜਿਸ ਕਾਰਨ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਵਿੱਚ ਅੜਚਨ ਪੈਦਾ ਹੋ ਸਕਦੀ ਹੈ। ਅਜਿਹੀਆਂ ਸਕੀਮਾਂ ਦੇ ਲੋਕ ਹਿਤ, ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪਾਬੰਦੀ ਲਗਾਉਣੀ ਜ਼ਰੂਰੀ ਹੈ। ਇਹ ਹੁਕਮ 31 ਜੁਲਾਈ 2021 ਤੱਕ ਲਾਗੂ ਰਹਿਣਗੇ।